ਪੜਚੋਲ ਕਰੋ
Advertisement
Punjab Crime : ਅਪਰਾਧੀਆਂ 'ਤੇ ਸ਼ਿਕੰਜਾ ਕੱਸਣ 'ਚ ਜੁਟੀ ਪੰਜਾਬ ਪੁਲਿਸ ,ਵੱਡੀ ਗਿਣਤੀ 'ਚ ਗੈਂਗਸਟਰਾਂ ਤੇ ਅੱਤਵਾਦੀਆਂ ਨੂੰ ਸਲਾਖਾਂ ਪਿੱਛੇ ਭੇਜਿਆ
Punjab News : ਸੂਬੇ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਲਗਾਤਾਰ ਚੌਕਸੀ ਦਿਖਾ ਰਹੀ ਹੈ। ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਨੱਥ ਪਾਈ ਜਾ ਰਹੀ ਹੈ। ਇੰਨਾ ਹੀ ਨਹੀਂ ਇਸਦੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਵੀ ਬਣਾਈ ਗਈ ਹੈ। ਜਿਸ ਦੀ ਕਮਾਨ
Punjab News : ਸੂਬੇ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਲਗਾਤਾਰ ਚੌਕਸੀ ਦਿਖਾ ਰਹੀ ਹੈ। ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਨੱਥ ਪਾਈ ਜਾ ਰਹੀ ਹੈ। ਇੰਨਾ ਹੀ ਨਹੀਂ ਇਸਦੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਵੀ ਬਣਾਈ ਗਈ ਹੈ। ਜਿਸ ਦੀ ਕਮਾਨ ਏਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ। ਇਹ ਸਾਰੀ ਜਾਣਕਾਰੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬਜਟ ਸੈਸ਼ਨ ਦੇ ਭਾਸ਼ਣ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ 16 ਮਾਰਚ 2022 ਤੋਂ ਹੁਣ ਤੱਕ ਪੰਜਾਬ ਪੁਲਿਸ ਨੇ 140 ਗੈਂਗਸਟਰਾਂ ਸਮੇਤ 555 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ 129 ਵਾਹਨ ਵੀ ਜ਼ਬਤ ਕੀਤੇ ਗਏ ਹਨ। 510 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਲੋਕਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ, ਇਸ ਲਈ ਹੈਲਪ ਡੈਸਕ ਵੀ ਬਣਾਏ ਗਏ ਹਨ ਤਾਂ ਜੋ ਉਨ੍ਹਾਂ ਨੂੰ ਥਾਣਿਆਂ ਦੇ ਚੱਕਰ ਨਾ ਲਾਉਣੇ ਪੈਣ। ਜਿੱਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਜਾਂਦਾ ਹੈ। ਹੈਲਪ ਡੈਸਕ ਹੋਣ ਕਾਰਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਥਾਣਿਆਂ ਦੇ ਧੱਕੇ ਨਹੀਂ ਖਾਣੇ ਪੈਂਦੇ। ਇਸੇ ਹੈਲਪ ਡੈਸਕ 'ਤੇ ਜਿਨਸੀ ਸ਼ੋਸ਼ਣ, ਹਿੰਸਾ, ਘਰੇਲੂ ਸ਼ੋਸ਼ਣ ਦੀਆਂ ਸ਼ਿਕਾਇਤਾਂ ਨੂੰ ਮੁੱਖ ਤੌਰ 'ਤੇ ਪਹਿਲ ਦੇ ਆਧਾਰ 'ਤੇ ਚੁਣਿਆ ਜਾਂਦਾ ਹੈ।
ਇਹ ਵੀ ਪੜ੍ਹੋ : ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ CM ਮਾਨ ਨੂੰ ਦਿੱਤੀ ਧਮਕੀ
ਸਾਈਬਰ ਅਪਰਾਧੀਆਂ 'ਤੇ ਵੀ ਪੰਜਾਬ ਪੁਲਿਸ ਦਾ ਸ਼ਿਕੰਜਾ
ਸਾਈਬਰ ਅਪਰਾਧੀਆਂ 'ਤੇ ਵੀ ਪੰਜਾਬ ਪੁਲਿਸ ਦਾ ਸ਼ਿਕੰਜਾ
ਸਾਈਬਰ ਅਪਰਾਧਾਂ ਬਾਰੇ ਜਾਣਕਾਰੀ ਦਿੰਦਿਆਂ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਸੂਬੇ ਵਿੱਚ ਪੁਲਿਸ ਲਈ ਸਾਈਬਰ ਅਪਰਾਧ ਵੀ ਵੱਡੀ ਚੁਣੌਤੀ ਬਣਿਆ ਹੋਇਆ ਹੈ। ਇਸ ਨਾਲ ਵੀ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੁਲਿਸ ਨੂੰ ਮਜ਼ਬੂਤ ਕੀਤਾ ਹੈ। ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਕੇਂਦਰ ਸਥਾਪਤ ਕੀਤੇ ਗਏ ਹਨ। ਉਹੀ ਕੰਮ ਹੁਣ ਇਸ ਦੇ ਅਪਗ੍ਰੇਡੇਸ਼ਨ ਲਈ ਕੀਤਾ ਜਾ ਰਿਹਾ ਹੈ, ਜਿਸ ਲਈ 30 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਜੀਲੈਂਸ ਟੀਮ ਨੇ ਜਿੱਥੇ 50 ਕੇਸਾਂ ਦਾ ਨਿਪਟਾਰਾ ਕੀਤਾ ਹੈ, ਉਥੇ ਭ੍ਰਿਸ਼ਟਾਚਾਰ ਨੂੰ ਘਟਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਜਿਸ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਵੀ ਬਣਾਈ ਗਈ ਹੈ। ਜਿਸ ਦਾ ਹੈਲਪਲਾਈਨ ਨੰਬਰ 9501200200 ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement