ਪੜਚੋਲ ਕਰੋ

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ

ਏਜੀਟੀਐਫ ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ.32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ...

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ, .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਟਿਊਸ਼ਨ ਪੜ੍ਹ ਕੇ ਘਰ ਆ ਰਹੇ ਬੱਚੇ ਨੂੰ ਰਸਤੇ 'ਚ ਬੰਦੇ ਨੇ ਮਾਰੇ ਥੱਪੜ, ਜ਼ੀਮਨ ਹੇਠਾਂ ਸੁੱਟ ਕੇ ਛਾਤੀ 'ਤੇ ਰੱਖੇ ਪੈਰ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget