ਚੰਡੀਗੜ੍ਹ: ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਤਰਨ ਤਾਰਨ 'ਚ ਗ੍ਰਿਫਤਾਰੀ ਦੇ ਨਾਲ ਇੱਕ ਵੱਡੇ ਨਾਰਕੋ-ਗੈਂਗਸਟਰ ਮੈਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੂੰ ਕਥਿਤ ਤੌਰ 'ਤੇ 532 ਕਿਲੋ ਹੈਰੋਇਨ ਮਾਮਲੇ ਨਾਲ ਜੋੜਿਆ ਗਿਆ ਹੈ।


ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।ਉਨ੍ਹਾਂ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59 ਅਤੇ ਆਈਪੀਸੀ ਦੀ ਧਾਰਾ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ 51ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਦੋਸ਼ੀ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 12 ਬੋਰ ਦੀ ਡਬਲ ਬੈਰਲ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਦੀ ਪਿਸਤੌਲ ਸਮੇਤ 315 ਬੋਰ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਸ਼ਾਮਲ ਹਨ।

ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ!

ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ

ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ