ਪੜਚੋਲ ਕਰੋ
ਪੰਜਾਬ ਪੁਲਿਸ ਵੱਲੋਂ ਦੋ ਖਾਲਿਸਤਾਨੀ ਗ੍ਰਿਫਤਾਰ ਕਰਨ ਦਾ ਦਾਅਵਾ
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਵੱਡੀ ਦਹਿਸ਼ਤੀ ਘਟਨਾ ਨੂੰ ਟਾਲਦਿਆਂ ਇੱਕ ਹੋਰ ਖਾਲਿਸਤਾਨ ਪੱਖੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਤਾਰ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜਦੇ ਹਨ।
ਚੰਡੀਗੜ੍ਹ: ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਵੱਡੀ ਦਹਿਸ਼ਤੀ ਘਟਨਾ ਨੂੰ ਟਾਲਦਿਆਂ ਇੱਕ ਹੋਰ ਖਾਲਿਸਤਾਨ ਪੱਖੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਤਾਰ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜਦੇ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਲੋਕ ਅੱਤਵਾਦੀ ਹਮਲੇ ਕਰ ਸੂਬੇ ‘ਚ ਸ਼ਾਂਤੀ ਤੇ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਵਿੱਚ ਸਨ। ਉਨ੍ਹਾਂ ਕਿਹਾ ਕਿ ਕੁਝ ਖਾਲਿਸਤਾਨ ਪੱਖੀ ਅਨਸਰਾਂ ਦੇ ਮਨਸੂਬਿਆਂ ਬਾਰੇ ਜਾਣਕਾਰੀ ਦੇ ਅਧਾਰ 'ਤੇ ਪਾਕਿਸਤਾਨੀ ਸਹਾਇਤਾ ਪ੍ਰਾਪਤ ਮੋਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਡੀਜੀਪੀ ਗੁਪਤਾ ਨੇ ਦੱਸਿਆ ਕਿ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਖ-ਵੱਖ ਹਿੱਸਿਆਂ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਪੂਰੀ ਤਰ੍ਹਾਂ ਜਾਂਚ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਚਲਾਈ ਸੀ। ਇਸ ਦੌਰਾਨ ਹਰਜੀਤ ਸਿੰਘ ਉਰਫ ਰਾਜੂ ਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਿੰਡ ਮੀਆਂਪੁਰ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ।
ਰਾਜਪੁਰਾ ਦੇ ਹੋਟਲ ਜਸ਼ਨ ਨੇੜੇ ਚੈਕਪੋਸਟ 'ਤੇ ਪੁਲਿਸ ਪਾਰਟੀ ਵੱਲੋਂ ਸਰਹਿੰਦ ਰੋਡ ‘ਤੇ ਕਾਬੂ ਕੀਤੇ ਗਏ ਇਨ੍ਹਾਂ ਦੋਵਾਂ ਕੋਲੋਂ ਹਥਿਆਰਾਂ ਸਣੇ (ਇੱਕ 9 ਐਮਐਮ ਪਿਸਤੌਲ, ਚਾਰ .32 ਕੈਲੀਬਰ ਪਿਸਤੌਲ ਤੇ ਇੱਕ .32 ਰਿਵਾਲਵਰ), 8 ਰੌਂਦ, ਕਈ ਮੋਬਾਈਲ ਫੋਨ ਤੇ ਇੱਕ ਇੰਟਰਨੈੱਟ ਡੌਂਗਲ ਬਰਾਮਦ ਕੀਤੇ ਗਏ ਹਨ।
ਡੀਜੀਪੀ ਮੁਤਾਬਕ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ 4 ਹਥਿਆਰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ ਮਿਲੇ ਹਨ ਤੇ ਦੋ ਸਫੀਦੋਂ, ਜ਼ਿਲ੍ਹਾ ਜੀਂਦ ਹਰਿਆਣਾ ਤੋਂ ਮਿਲੇ ਹਨ। ਗੁਪਤਾ ਨੇ ਖੁਲਾਸਾ ਕੀਤਾ ਕਿ ਇਨ੍ਹਾਂ ‘ਤੇ ਥਾਣਾ ਸਰਾਏ ਸਰਾ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਿੱਚ ਕਤਲ ਦੀ ਕੋਸ਼ਿਸ਼ ਤੇ ਆਰਮਜ਼ ਐਕਟ ਦਾ ਕੇਸ ਵੀ ਦਰਜ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement