ਪੜਚੋਲ ਕਰੋ

ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ,17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ,  ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ ।  ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ  ਦਰਜ ਹੈ।

ਡੀਜੀਪੀ ਨੇ ਕਿਹਾ ਕਿ ਅਗਲੀਆਂ -ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। 

ਇਸ ਪੁਖਤਾ ਜਾਣਕਾਰੀ  ਤੋਂ ਬਾਅਦ ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Embed widget