ਪੜਚੋਲ ਕਰੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ 'ਚ ਸਰਹੱਦ ਪਾਰ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ, ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਪੁਲਿਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ..

ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੋੜਾਂਵਾਲੀ ਜ਼ਿਲ੍ਹਾ ਅੰਮ੍ਰਿਤਸਰ, ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਰੋੜਾਂਵਾਲੀ,ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀਪਿੰਡ ਚੜਤੇਵਾਲੀ, ਅਜਨਾਲਾ, ਅੰਮ੍ਰਿਤਸਰ ਦੇ ਵਜ਼ੋ ਹੋਈ ਹੈ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਟੈਕਨੀਕਲ ਤਰੀਕੇ ਨਾਲ ਮਿਲੀ ਲੀਡ ਤੇ ਪ੍ਰੋਫੈਸ਼ਨਲ ਇਨਵੈਸਟੀਗੇਸ਼ਨ ਕੀਤੀ ਗਈ ਸੀ ਅਤੇ ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ। ਮਾਮਲੇ ਵਿੱਚ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਇਸ ਨੂੰ ਆਪਣੇ ਘਰ, ਨਿਊ ਅਜਨਾਲਾ ਕਲੋਨੀ ਵਿੱਚ ਛੁਪਾ ਦਿੱਤਾ ਹੈ।
ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਅਜਨਾਲਾ ਦੀ ਨਿਊ ਅਜਨਾਲਾ ਕਲੋਨੀ ਵਿੱਚ ਸਥਿਤ ਇੱਕ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਸੀਪੀ ਨੇ ਦੱਸਿਆ ਕਿ ਮੁਲਜ਼ਮ ਆਪਣੇ ਘਰ ਨੂੰ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਹੇ ਸਨ ਅਤੇ ਨਸ਼ੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਫੜੇ ਗਏ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ ਅਧੀਨ ਮੁਕੱਦਮਾ ਨੰਬਰ 183, ਮਿਤੀ 08/10/2024 ਦਰਜ ਕੀਤਾ ਗਿਆ ਹੈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget