ਚੰਡੀਗੜ੍ਹ/ਅੰਮ੍ਰਿਤਸਰ: ਇੱਕ ਹੋਰ ਵੱਡੀ ਕਾਮਯਾਬੀ ਪੰਜਾਬ ਪੁਲਿਸ ਦੇ ਹੱਥ ਲੱਗੀ। ਪੰਜਾਬ ਪੁਲਿਸ ਨੇ ਵੀਰਵਾਰ ਦੇਰ ਸ਼ਾਮ ਪਾਉਂਟਾ  ਸਾਹਿਬ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿਚ ਇੱਕ ਗੈਰ ਕਾਨੂੰਨੀ ਭੰਡਾਰਨ ਫੈਕਟਰੀ “Unique Formulations” ਵਿਖੇ ਛਾਪੇਮਾਰੀ ਕੀਤੀ। ਇਸ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ ਫਾਰਮਾ ਓਪੀਓਡਜ਼ ਦੇ 30 ਲੱਖ ਤੋਂ ਵੱਧ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੀ ਗਈਆਂ।


ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜਿਸਦੀ ਪਛਾਣ ਮੁਨੀਸ਼ ਮੋਹਨ ਵਜੋਂ ਹੋਈ ਹੈ ਜੋ ਕਿ ਪਾਉਂਟਾ ਸਾਹਿਬ, ਸਿਰਮੌਰ ਦੇ ਦੇਵੀ ਨਗਰ ਨਿਵਾਸੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਨਕਰ ਗੁਪਤਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਧਰੁਵ ਦਹੀਆ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਸਥਿਤ ਇੱਕ ਫੈਕਟਰੀ ਦਾ ਗੈਰਕਾਨੂੰਨੀ ਢੰਗ ਨਾਲ ਦਵਾਈ ਬਣਾਉਣ ਅਤੇ ਸਪਲਾਈ ਦੇ ਮਾਮਲੇ ਵਿੱਚ ਪਰਦਾਫਾਸ਼ ਕੀਤਾ ਹੈ।


ਉਨ੍ਹਾਂ ਦੱਸਿਆ ਕਿ 18 ਮਈ 2021 ਨੂੰ ਤਿੰਨ ਵਿਅਕਤੀਆਂ ਕੋਲੋਂ 50000 ਟ੍ਰਾਮਦੋਲ ਗੋਲੀਆਂ ਬਰਾਮਦ ਕਰਨ ਦੀ ਜਾਂਚ ਦੇ ਹਿੱਸੇ ਵਜੋਂ ਸਟੇਸ਼ਨ ਹਾਊਸ ਅਫਸਰ (ਐਸਐਚਓ) ਮੱਤੇਵਾਲ ਲਵਪ੍ਰੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਫੈਕਟਰੀ ਵਿਖੇ ਛਾਪਾ ਮਾਰਿਆ ਸਥਾਨਕ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਸਿਰਮੌਰ ਦੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦ ਰਹੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਦੋ ਡਰੱਗ ਇੰਸਪੈਕਟਰ ਸੁਖਦੀਪ ਸਿੰਘ ਅਤੇ ਅਮਰਪਾਲ ਮੱਲੀ ਵੀ ਛਾਪੇਮਾਰੀ ਕਰਨ ਵਾਲੀ ਟੀਮ 'ਚ ਸ਼ਾਮਲ ਸੀ।


ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿੱਚ ਚਲਾਈ ਜਾ ਰਹੀ ਨਾਜਾਇਜ਼ ਫੈਕਟਰੀ ਚੋਂ 12.45 ਲੱਖ ਟ੍ਰਾਮਦੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ, 9.99 ਲੱਖ ਐਲਪ੍ਰੈਕਸ (ਅਲਪ੍ਰਜ਼ੋਲਮ) ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ।


ਉਨ੍ਹਾਂ ਕਿਹਾ ਕਿ ਫੈਕਟਰੀ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਫੜੇ ਗਏ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਏਐਸਪੀ ਮਜੀਠਾ ਅਭਿਮਨਿਊ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਨੇ ਇਸ ਅਭਿਆਨ ਨੂੰ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਈ।


ਐਸਐਸਪੀ ਧਰੁਵ ਦਹੀਆ ਨੇ ਕਿਹਾ ਕਿ ਐਫਆਈਆਰ ਨੰ. ਐਨਡੀਪੀਐਸ ਐਕਟ ਦੀ ਧਾਰਾ 22, 29, 61, 85 ਦੇ ਤਹਿਤ 51/2021 ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਦੇ ਮੱਤੇਵਾਲ ਪੁਲਿਸ ਸਟੇਸ਼ਨ ਵਿਖੇ ਦਰਜ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904