Sidhu Moosewala: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿੱਛ ਵਿੱਚ ਜੁਟੀ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ, ਸਟੇਟ ਕ੍ਰਾਈਮ ਸੈੱਲ ਦੇ ਅਧਿਕਾਰੀਆਂ ਵੱਲੋਂ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਰੜ ਸਥਿਤ ਸੀਆਈਏ ਦਫ਼ਤਰ ਵਿੱਚ ਕਰੀਬ ਢਾਈ ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਲਾਰੈਂਸ ਨੇ ਪੁਲਿਸ ਅਧਿਕਾਰੀਆਂ ਦੇ ਸਵਾਲਾਂ ਦਾ ਸਿੱਧਾ ਜਵਾਬ ਨਹੀਂ ਦਿੱਤਾ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਲਾਰੈਂਸ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਗਈ ਹੈ। ਜੇਲ੍ਹ 'ਚ ਬੈਠ ਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਕਿਵੇਂ ਰਚੀ ਗਈ, N94 ਹਥਿਆਰ ਕਿੱਥੋਂ ਲਿਆਂਦੇ ਗਏ, ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਉਸ ਨੇ ਜੇਲ 'ਚ ਸੰਪਰਕ ਕਿਵੇਂ ਰੱਖਿਆ ਅਤੇ ਸਿੱਧੂ ਮੂਸੇਵਾਲਾ ਨਾਲ ਕੀ ਦੁਸ਼ਮਣੀ ਸੀ ਆਦਿ ਸਵਾਲ ਲਾਰੇਂਸ ਨੂੰ ਪੁੱਛੇ ਗਏ। ਪਰ ਉਸਨੇ ਕੋਈ ਸਿੱਧਾ ਜਵਾਬ ਨਹੀਂ ਦਿੱਤਾ।
ਸੂਤਰਾਂ ਅਨੁਸਾਰ ਪੁਲਿਸ ਮੰਗਲਵਾਰ ਰਾਤ ਹੀ ਲਾਰੈਂਸ ਬਿਸ਼ਨੋਈ ਦੇ ਮੁੱਖ ਸ਼ਾਰਪਸ਼ੂਟਰ ਮੋਨੂੰ ਡਾਗਰ ਨੂੰ ਮੋਗਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਸੀਆਈਏ ਸਟਾਫ਼ ਖਰੜ ਲੈ ਕੇ ਆਈ ਸੀ। ਤਾਂ ਜੋ ਦੋਵਾਂ ਗੈਂਗਸਟਰਾਂ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਅਤੇ ਮੋਨੂੰ ਡਾਗਰ ਤੋਂ ਕਈ ਸਵਾਲ ਪੁੱਛੇ। ਪਰ ਦੋਵਾਂ ਨੇ ਸਵਾਲਾਂ ਦੇ ਗੋਲ-ਮੋਲ ਜਵਾਬ ਦਿੱਤੇ, ਜਿਸ ਤੋਂ ਪੁਲਿਸ ਦੀ ਤਸੱਲੀ ਨਹੀਂ ਹੋਈ।
ਇਸ ਤੋਂ ਪਹਿਲਾਂ ਪੰਜਾਬ ਪੁਲੀਸ ਰਾਤ ਦੋ ਵਜੇ ਲਾਰੈਂਸ ਬਿਸ਼ਨੋਈ ਨਾਲ ਦਿੱਲੀ ਤੋਂ ਮਾਨਸਾ ਪੁੱਜੀ। ਲਾਰੈਂਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਬੁੱਧਵਾਰ ਸਵੇਰੇ 4 ਵਜੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ ਪਰ ਅਦਾਲਤ ਨੇ ਉਸ ਨੂੰ ਸੱਤ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ।
ਇਸ ਤੋਂ ਬਾਅਦ ਪੁਲੀਸ ਨੇ ਮਾਨਸਾ ਵਿੱਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਲਾਰੈਂਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸਵੇਰੇ 8:20 ਵਜੇ ਖਰੜ ਲਿਆਂਦਾ। ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿੰਡ ਜਵਾਹਰਕੇ ਨੇੜੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਮੌਤ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਸੀ।
ਪੰਜਾਬ ਪੁਲਿਸ ਦੇ ਕੁਝ ਵੀ ਹੱਥ-ਪੱਲੇ ਨਹੀਂ ਪਾ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਕਿਸੇ ਵੀ ਗੱਲ ਦਾ ਨਹੀਂ ਦੇ ਰਿਹਾ ਸਿੱਧਾ ਜਵਾਬ
abp sanjha
Updated at:
16 Jun 2022 09:36 AM (IST)
ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿੱਛ ਵਿੱਚ ਜੁਟੀ ਹੋਈ ਹੈ।
ਲਾਰੈਂਸ ਬਿਸ਼ਨੋਈ
NEXT
PREV
Published at:
16 Jun 2022 09:36 AM (IST)
- - - - - - - - - Advertisement - - - - - - - - -