ਪੜਚੋਲ ਕਰੋ
Advertisement
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਦਾ ਦਾਅਵਾ , ਅਜੇ ਤੱਕ ਨਹੀਂ ਕੀਤਾ ਗਿਆ ਗ੍ਰਿਫਤਾਰ , ਹੁਣ ਤੱਕ 78 ਸਮਰਥਕ ਗ੍ਰਿਫਤਾਰ
Amritpal Singh Arrest Operation: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਅਧਿਕਾਰਕ ਬਿਆਨ ਦਿੱਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ
Amritpal Singh Arrest Operation: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਅਧਿਕਾਰਕ ਬਿਆਨ ਦਿੱਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ,ਜਦਕਿ ਉਸ ਦੇ 78 ਸਮਰਥਕਾਂ ਨੂੰ ਗ੍ਰਿਫਤਾਰ ਲਿਆ ਗਿਆ ਹੈ, ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਨੇ ਉਸ ਦੇ 78 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਪਾਸੋਂ ਹੁਣ ਤੱਕ 9 ਹਥਿਆਰ ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੀਆਂ ਟੀਮਾਂ ਅਜੇ ਵੀ ਅੰਮ੍ਰਿਤਪਾਲ ਦੀ ਭਾਲ ਕਰ ਰਹੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਵਾਰਿਸ ਪੰਜਾਬ ਦੇ‘ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਵਿੱਚ ਵਰਗਾਂ ਵਿੱਚ ਅਸ਼ਾਂਤੀ ਫੈਲਾਉਣ, ਕਤਲ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਰੁਕਾਵਟਾਂ ਪੈਦਾ ਕਰਨ ਦੇ ਮਾਮਲੇ ਸ਼ਾਮਲ ਹਨ। ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਵਾਰਿਸ ਪੰਜਾਬ ਦੇ‘ ਅਨਸਰਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ। ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਅੰਮ੍ਰਿਤਸਰ
Advertisement