Jail Video: ਲਾਰੈਂਸ ਬਿਸ਼ਨੋਈ ਦੀ ਵੀਡੀਓ ਕਿਹੜੀ ਜੇਲ੍ਹ ਦੀ ਨਿਕਲੀ ? ਪੰਜਾਬ ਪੁਲਿਸ ਨੇ ਕੀਤਾ ਖੁਲਾਸਾ
Lawrence Bishnoi's video - 17 ਸਤੰਬਰ, 2023 ਦੀ ਇਕ ਵੀਡੀਓ ਨਜ਼ਰ ਕੀਤੀ ਹੈ ਜਿਸ ਵਿਚ ਕਥਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੈਨੂੰ ਮਾਨੇਸਰ ਨਾਲ ਗੱਲਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ
Police on Lawrence video - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਵਾਇਰਲ ਹੋਈ ਵੀਡੀਓ 'ਤੇ ਹੁਣ ਪੰਜਾਬ ਪੁਲਿਸ ਨੇ ਸਫ਼ਾਈ ਦਿੱਤੀ ਹੈ। ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਆਈ.ਜੀ ਜੇਲ੍ਹਾਂ, ਪੰਜਾਬ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਵੀਡੀਓ ਵਿਚ ਲਾਰੈਂਸ ਬਿਸ਼ਨੋਈ ਦੇ ਨਾਲ ਬੈਠੇ ਵਿਅਕਤੀ ਦੀ ਪਛਾਣ ਰਾਜਕੁਮਾਰ ਉਰਫ਼ ਰਾਜੂ ਬਿਸ਼ਨੋਈ ਵਜੋਂ ਹੋਈ ਹੈ। ਰਾਜਕੁਮਾਰ 25 ਜਨਵਰੀ 2021 ਤੋਂ 22 ਫਰਵਰੀ 20 21 ਤਕ 28 ਦਿਨਾਂ ਲਈ ਜ਼ਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੰਦ ਸੀ।
ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ 'ਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੂੰ ਗੁਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ।
17 ਸਤੰਬਰ, 2023 ਦੀ ਇਕ ਵੀਡੀਓ ਨਜ਼ਰ ਕੀਤੀ ਹੈ ਜਿਸ ਵਿਚ ਕਥਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੈਨੂੰ ਮਾਨੇਸਰ ਨਾਲ ਗੱਲਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ ਜ਼ਿਲੇ 'ਚ ਗੜਬੜੀ ਕਰਨ ਅਤੇ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀਆਂ 'ਚੋਂ ਇਕ ਹੈ। ਵੀਡੀਓ ਵਿਚ ਇਕ ਹੋਰ ਵਿਅਕਤੀ ਲਾਰੈਂਸ ਬਿਸ਼ਨੋਈ ਦੇ ਨਾਲ ਦਫ਼ਤਰੀ ਕੁਰਸੀ 'ਤੇ ਬੈਠਾ ਦਿਖ ਰਿਹਾ ਹੈ।
ਵੀਡੀਓ ਵਾਇਰਲ ਹੋਣ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਬਠਿੰਡਾ ’ਹਾਈ ਸਕਿਓਰਿਟੀ’ ਜੇਲ੍ਹ ’ਚ ਬੰਦ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਸਟੇਟ ਗੈਸਟ ਗੈਂਗਸਟਰ ਲਾਰੈਂਸ ਬਿਸ਼ਨੋਈ ਜਦੋਂ ਚਾਹੇ ਇੰਟਰਵਿਊ ਦਿੰਦਾ ਹੈ, ਵੀਡੀਓ ਕਾਲਾਂ ਕਰਦਾ ਹੈ ਤੇ ਜੋ ਜੀ ਆਵੇ ਕਰਦਾ ਹੈ। ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ।
ਜੇਕਰ ਹਾਈ ਸਕਿਓਰਿਟੀ ਜੇਲ੍ਹ ਦਾ ਇਹ ਹਾਲ ਹੈ ਤਾਂ ਦੂਜੀਆਂ ਜੇਲ੍ਹਾਂ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਪੰਜਾਬ ਦੀ ਸੁਰੱਖਿਆ ਇਸ ਵੇਲੇ ਖ਼ਤਰਨਾਕ ਪੜਾਅ ’ਤੇ ਪੁੱਜ ਗਈ ਹੈ । ਕੀ ਬਾਰਡਰ ਸਟੇਟ ਵਿਚ ਲਾਗੂ ਕੀਤਾ ਇਹੋ ਦਿੱਲੀ ਮਾਡਲ ਹੈ ? ਭਗਵੰਤ ਮਾਨ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial