ਦਿੱਲੀ ਪੁਲਿਸ ਦੇ ਹੱਕ 'ਚ ਡਟੀ ਪੰਜਾਬ ਪੁਲਿਸ
ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਇਸ ਹਮਲੇ ਦੀ ਸਖਤ ਨਿੰਦਾ ਕਰਦਿਆਂ ਤੇ ਇਨਸਾਫ ਦੀ ਮੰਗ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਮਿਸਾਲੀ ਕਾਰਵਾਈ ਕਰਨ ਲਈ ਇੱਕ ਮਤਾ ਪਾਸ ਕੀਤਾ ਗਿਆ।
ਚੰਡੀਗੜ੍ਹ: ਰਾਜਧਾਨੀ ਦਿੱਲੀ ਵਿੱਚ ਵਕੀਲਾਂ ਵੱਲੋਂ ਪੁਲਿਸ 'ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਦਿੱਲੀ ਪੁਲਿਸ ਵਿੱਚ ਆਪਣੇ ਸਾਥੀਆਂ ਦੀ ਹਮਾਇਤ ਵਿੱਚ ਨਿੱਤਰ ਆਈ ਹੈ। ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਇਸ ਹਮਲੇ ਦੀ ਸਖਤ ਨਿੰਦਾ ਕਰਦਿਆਂ ਤੇ ਇਨਸਾਫ ਦੀ ਮੰਗ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਮਿਸਾਲੀ ਕਾਰਵਾਈ ਕਰਨ ਲਈ ਇੱਕ ਮਤਾ ਪਾਸ ਕੀਤਾ ਗਿਆ।
ਮਤੇ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਆਈਪੀਐਸ ਤੇ ਪੀਪੀਐਸ ਅਧਿਕਾਰੀ, ਦਿੱਲੀ ਪੁਲਿਸ ਦੇ ਅਧਿਕਾਰੀਆਂ ਉੱਤੇ ਹੋਏ ਬੇਰਹਿਮੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਪੁਲਿਸ ਅਧਿਕਾਰੀਆਂ 'ਤੇ ਇਸ ਤਰ੍ਹਾਂ ਦੇ ਹਮਲੇ ਜਾਂ ਡਿਊਟੀਆਂ ਨਿਭਾਉਣ ਸਮੇਂ ਉਨ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਮਾਜ ਦਾ ਕੋਈ ਤਬਕਾ ਜਾਂ ਲੋਕਾਂ ਦਾ ਵਰਗ ਸੰਵਿਧਾਨ ਤੇ ਕਾਨੂੰਨ ਤੋਂ ਉਪਰ ਨਹੀਂ।
ਮਤੇ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਤੇ ਸ਼ਮੂਲੀਅਤ ਆਪਣੇ ਭਰਾਵਾਂ ਨਾਲ ਇਨਸਾਫ ਦੀ ਮੰਗ ਵਿੱਚ ਪੂਰਨ ਹਮਾਇਤ ਖੜ੍ਹੇ ਹਨ ਤੇ ਅਜਿਹੇ ਹਮਲਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਮਿਸਾਲੀ ਕਾਰਵਾਈ ਦੀ ਮੰਗ ਕਰਦੇ ਹਨ।" ਇਸ ਤੋਂ ਬਾਅਦ ਡੀਜੀਪੀ ਦਿਨਕਰ ਗੁਪਤਾ ਨੇ ਇਸ ਬਾਰੇ ਇੱਕ ਟਵੀਟ ਵੀ ਸਾਂਝਾ ਕੀਤਾ।
We, the IPS & PPS officers of @PunjabPoliceInd, strongly condemn the brutal attack on @DelhiPolice officers. Nobody is above the law & Constitution. We stand with our brethren in their demand for justice & seek exemplary action against those responsible for such assaults.
— DGP Punjab Police (@DGPPunjabPolice) November 6, 2019