'ਆਪ੍ਰੇਸ਼ਨ ਬਲੂ ਸਟਾਰ' ਦੀ ਬਰਸੀ ਤੋਂ ਪਹਿਲਾਂ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸੁਰੱਖਿਆ ਕਰੜੀ
ਪੰਜਾਬ ਪੁਲਿਸ ਨੇ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਅੰਮ੍ਰਿਤਸਰ: ਪੰਜਾਬ ਪੁਲਿਸ ਨੇ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨੂੰ ਦੱਸਿਆ ਕਿ ਫਲੈਗ ਮਾਰਚ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
Punjab Police conducted a flag march in Amritsar city ahead of Operation Blue Star anniversary
— ANI (@ANI) June 4, 2022
Flag March was done in the narrow streets and in the interiors of the city. Our aim is to ensure the safety of tourists and locals: DCP Parminder Singh Bhandal pic.twitter.com/tImejHpqgR
ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੁਕੇ ਹੋਏ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਆਪ੍ਰੇਸ਼ਨ ਬਲੂ ਸਟਾਰ ਚਲਾਇਆ ਗਿਆ ਸੀ। ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਇੱਕ ਅਧਿਕਾਰਤ ਰੀਲੀਜ਼ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਨੇ 6 ਜੂਨ ਨੂੰ ਮਨਾਏ ਜਾ ਰਹੇ 'ਘੱਲੂਘਾਰਾ ਦਿਵਸ' ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਬੋਲਦਿਆਂ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ, ਉਨ੍ਹਾਂ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।