Desh Bhagat: ਪੰਜਾਬ ਪੁਲਿਸ ਨੇ ਦੇਸ਼ ਭਗਤ ਯੂਨੀਵਰਸਿਟੀ 'ਚ ਪ੍ਰਦਰਸ਼ਨ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਦਰਜ FIR ਰੱਦ ਕਰ ਦਿੱਤੀ ਹੈ।
ਦੱਸ ਦਈਏ ਕਿ ਵਿਦਿਆਰਥੀਆਂ ਵਲੋਂ ਵਿਰੋਧ ਪ੍ਰਦਰਸ਼ਨ ਕਾਰਨ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਕਰਕੇ ਕਥਿਤ ਤੌਰ 'ਤੇ ਕਈ ਕਸ਼ਮੀਰੀ ਵਿਦਿਆਰਥਣਾਂ ਜ਼ਖਮੀ ਅਤੇ ਬੇਹੋਸ਼ ਹੋ ਗਈਆਂ।
ਇਹ ਮੁੱਦਾ ਉਦੋਂ ਸਾਹਮਣੇ ਆਇਆ ਜਦੋਂ ਡੀਬੀਯੂ ਵਿੱਚ ਰਜਿਸਟਰਡ ਵਿਦਿਆਰਥੀਆਂ ਦੇ ਇੱਕ ਬੈਚ ਨੂੰ ਪਤਾ ਲੱਗਿਆ ਕਿ ਉਨ੍ਹਾਂ ਨੂੰ ਕੈਂਪਸ ਵਿੱਚ ਸਥਿਤ ਸਰਦਾਰ ਲਾਲ ਸਿੰਘ ਕਾਲਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਵਿਦਿਆਰਥੀਆਂ ਨੇ ਪਿਛਲੇ ਸਾਲ ਵੀ ਇਸ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਪਰ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ ਨੇ ਪ੍ਰਦਰਸ਼ਨ ਬੰਦ ਕਰ ਦਿੱਤਾ ਸੀ।
ਜੰਮੂ ਅਤੇ ਕਸ਼ਮੀਰ ਸਟੂਡੈਂਟਸ ਐਸੋਸੀਏਸ਼ਨ (ਜੇਕੇਐਸਏ) ਵੱਲੋਂ ਕੇਂਦਰੀ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀ ਮਨਸੁਖ ਮੰਡਵੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਤੇ ਯੂਨੀਵਰਸਿਟੀ ਦੇ ਮੈਂਬਰਾਂ ਦੀ ਇੱਕ ਕਮੇਟੀ ਵੀ ਬਣਾਈ ਹੈ।
ਜੇਕੇਐਸਏ ਦੇ ਕਨਵੀਨਰ ਨਾਸਿਰ ਖੁਹਾਮੀ ਦੇ ਅਨੁਸਾਰ 70 ਕਸ਼ਮੀਰੀ ਵਿਦਿਆਰਥੀ ਪਹਿਲਾਂ ਹੀ ਉਨ੍ਹਾਂ ਦੀ ਇਜਾਜ਼ਤ ਜਾਂ ਸਹਿਮਤੀ ਤੋਂ ਬਿਨਾਂ ਸਰਦਾਰ ਲਾਲ ਸਿੰਘ ਕਾਲਜ ਵਿੱਚ ਦਾਖਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ: Axar Patel: ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਆਸਟ੍ਰੇਲੀਆ ਤੋਂ ਖਿਲਾਫ ਸੀਰੀਜ਼ ਤੋਂ ਬਾਹਰ ਹੋ ਸਕਦੇ ਅਕਸ਼ਰ ਪਟੇਲ, ਜਾਣੋ ਵਜ੍ਹਾ