Punjab News: ਪੰਜਾਬ ਪੁਲਿਸ ਦੀ ਖਾਕੀ 'ਤੇ ਫਿਰ ਧੱਬਾ ਲੱਗ ਗਿਆ ਹੈ। ਪੁਲਿਸ ਵਿਭਾਗ ਦੇ ਮੁਲਾਜ਼ਮ ਨੇ ਦੋ ਹਜ਼ਾਰ ਰੁਪਏ ਵਿੱਚ ਆਪਣਾ ਇਮਾਨ ਵੇਚ ਦਿੱਤਾ। ਪੰਜਾਬ ਦੇ ਬਟਾਲਾ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਰਿਸ਼ਵਤ ਲੈਣ ਵਾਲੇ ਕਾਂਸਟੇਬਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਸ਼ਾਮ ਨੂੰ ਕਾਬੂ ਕੀਤਾ ਹੈ।


ਹੋਰ ਪੜ੍ਹੋ : ₹ 3000 ਤੱਕ ਦੇ ਸਭ ਤੋਂ ਵਧੀਆ ਦੀਵਾਲੀ ਤੋਹਫ਼ੇ, ਦੋਸਤ ਅਤੇ ਰਿਸ਼ਤੇਦਾਰ ਹੋ ਜਾਣਗੇ ਖੁਸ਼!



ਰੰਗੇ ਹੱਥੀਂ ਕੀਤਾ ਕਾਬੂ


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।


5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ


ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।


ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।