Punjab News: ਪੰਜਾਬ ਪੁਲਿਸ ਭਰਤੀ ਲਈ 3,298 ਕਾਂਸਟੇਬਲਾਂ (ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ) ਲਈ 2026 ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕੰਪਿਊਟਰ ਅਧਾਰਤ ਟੈਸਟ (CBT) 1 ਜੁਲਾਈ, 2026 ਤੋਂ ਸ਼ੁਰੂ ਹੋਵੇਗਾ।

Continues below advertisement

ਐਡਮਿਟ ਕਾਰਡ ਜਲਦੀ ਹੀ ਜਾਰੀ ਕੀਤੇ ਜਾਣਗੇ। ਵਿਭਾਗ ਨੇ ਉਮੀਦਵਾਰਾਂ ਨੂੰ ਪ੍ਰੀਖਿਆ ਨਾਲ ਸਬੰਧਤ ਸਾਰੇ ਅਪਡੇਟਸ ਲਈ ਨਿਯਮਿਤ ਤੌਰ 'ਤੇ ਅਧਿਕਾਰਤ ਵੈੱਬਸਾਈਟ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।

Continues below advertisement

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਇਸ ਭਰਤੀ ਦਾ ਐਲਾਨ ਮਾਰਚ 2026 ਵਿੱਚ ਕੀਤਾ ਸੀ। ਇਸ ਦੌਰਾਨ, ਜ਼ਿਲ੍ਹਾ ਕੇਡਰ ਵਿੱਚ 2,522 ਅਤੇ ਹਥਿਆਰਬੰਦ ਕੇਡਰ ਵਿੱਚ 776 ਅਸਾਮੀਆਂ ਭਰੀਆਂ ਜਾਣੀਆਂ ਹਨ।

ਇਸ ਭਰਤੀ ਲਈ ਪ੍ਰੀਖਿਆ ਦੀ ਮਿਤੀ ਹੁਣ ਐਲਾਨ ਦਿੱਤੀ ਗਈ ਹੈ। ਸ਼ੁਰੂਆਤੀ ਅਰਜ਼ੀ ਦੀ ਆਖਰੀ ਮਿਤੀ 30 ਮਾਰਚ, 2026 ਸੀ, ਪਰ ਬਾਅਦ ਵਿੱਚ ਲਿੰਕ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਅਤੇ 5 ਮਈ, 2026 ਤੱਕ ਵਧਾ ਦਿੱਤਾ ਗਿਆ। ਇਸ ਨਾਲ ਬਿਨੈਕਾਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।