ਨਸ਼ਾ ਤਸਕਰਾਂ 'ਤੇ ਪੰਜਾਬ ਪੁਲਿਸ ਨੇ ਕੱਸੀ ਨਕੇਲ, 1097 ਵੱਡੀਆਂ ਮੱਛੀਆਂ ਸਣੇ 6997 ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ 5 ਜੁਲਾਈ ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਸਬੰਧੀ ਕੁੱਲ 5346 ਕੇਸ ਦਰਜ ਕੀਤੇ ਹਨ।
ਚੰਡੀਗੜ੍ਹ: ਪੰਜਾਬ ਪੁਲਿਸ ਨੇ 5 ਜੁਲਾਈ ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਸਬੰਧੀ ਕੁੱਲ 5346 ਕੇਸ ਦਰਜ ਕੀਤੇ ਹਨ।
ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ 'ਚੋਂ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 406.5 ਕਿਲੋਗ੍ਰਾਮ ਹੋ ਗਈ।
ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈਜੀਪੀ ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪੰਦਰਵਾੜਾ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਕਿਹਾ ਕਿ ਪਿਛਲੇ ਦੋ ਹਫ਼ਤਿਆਂ ਵਿੱਚ, ਪੁਲਿਸ ਨੇ 54 ਵਪਾਰਕ ਸਮੇਤ 399 FIR ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 26.5 ਕਿਲੋ ਹੈਰੋਇਨ, 17 ਕਿਲੋ ਅਫੀਮ ਬਰਾਮਦ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :