ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਮੋਬਾਈਲ ਫ਼ੋਨ ਚੋਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਦਾ ਬਰਖ਼ਾਸਤ ਕਾਂਸਟੇਬਲ ਚੰਡੀਗੜ੍ਹ 'ਚ ਗ੍ਰਿਫ਼ਤਾਰ , ਪਹਿਲਾਂ ਵੀ 2 ਮਾਮਲੇ ਦਰਜ
ਚੰਡੀਗੜ੍ਹ ਪੁਲਿਸ ਨੇ ਇੱਕ ਨੌਜਵਾਨ ਦਾ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਦੇ ਇੱਕ ਬਰਖ਼ਾਸਤ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗ੍ਰਿਫਤਾਰ ਕਰਕੇ ਸੈਕਟਰ 31 ਥਾਣੇ ਦੀ ਪੁਲੀਸ ਨੇ 24 ਘੰਟਿਆਂ ਵਿੱਚ ਚੋਰੀ ਦਾ ਮਾਮਲਾ ਸੁਲਝਾ ਲਿਆ ਹੈ।
![ਮੋਬਾਈਲ ਫ਼ੋਨ ਚੋਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਦਾ ਬਰਖ਼ਾਸਤ ਕਾਂਸਟੇਬਲ ਚੰਡੀਗੜ੍ਹ 'ਚ ਗ੍ਰਿਫ਼ਤਾਰ , ਪਹਿਲਾਂ ਵੀ 2 ਮਾਮਲੇ ਦਰਜ Punjab police Dismissed constable Lovepreet Singh arrested in Chandigarh In the case of Mobile phone theft ਮੋਬਾਈਲ ਫ਼ੋਨ ਚੋਰੀ ਦੇ ਮਾਮਲੇ 'ਚ ਪੰਜਾਬ ਪੁਲਿਸ ਦਾ ਬਰਖ਼ਾਸਤ ਕਾਂਸਟੇਬਲ ਚੰਡੀਗੜ੍ਹ 'ਚ ਗ੍ਰਿਫ਼ਤਾਰ , ਪਹਿਲਾਂ ਵੀ 2 ਮਾਮਲੇ ਦਰਜ](https://feeds.abplive.com/onecms/images/uploaded-images/2022/08/30/fb82712e52b2c448eefa7a7d2fda36c11661825100215345_original.jpg?impolicy=abp_cdn&imwidth=1200&height=675)
Lovepreet Singh arrested
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਇੱਕ ਨੌਜਵਾਨ ਦਾ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਦੇ ਇੱਕ ਬਰਖ਼ਾਸਤ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗ੍ਰਿਫਤਾਰ ਕਰਕੇ ਸੈਕਟਰ 31 ਥਾਣੇ ਦੀ ਪੁਲੀਸ ਨੇ 24 ਘੰਟਿਆਂ ਵਿੱਚ ਚੋਰੀ ਦਾ ਮਾਮਲਾ ਸੁਲਝਾ ਲਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਮਾੜੀ ਪੰਨਾਵਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਸ਼ਿਕਾਇਤਕਰਤਾ ਸੈਕਟਰ 38 (ਪੱਛਮੀ) ਦਾ ਰਹਿਣ ਵਾਲਾ ਰਾਕੇਸ਼ ਕੁਮਾਰ ਸੀ।
ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਮੁਹਾਲੀ ਦੇ ਸੈਕਟਰ 82 ਵਿੱਚ ਪ੍ਰਾਈਵੇਟ ਨੌਕਰੀ ਕਰਦਾ ਹੈ। 28 ਅਗਸਤ ਨੂੰ ਬਾਅਦ ਦੁਪਹਿਰ 3:30 ਵਜੇ ਉਹ ਮੋਟਰਸਾਈਕਲ 'ਤੇ ਸੈਕਟਰ 22 ਤੋਂ ਆਪਣੇ ਮੋਹਾਲੀ ਦਫ਼ਤਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਸੈਕਟਰ 31/32 ਦੇ ਲਾਈਟ ਪੁਆਇੰਟ ਨੇੜੇ ਪਹੁੰਚਿਆ ਤਾਂ ਮੁਲਜ਼ਮ ਲਿਫਟ ਲੈਣ ਦੇ ਬਹਾਨੇ ਉਸ ਦੇ ਪਿੱਛੇ ਬੈਠ ਗਿਆ।
ਉਸ ਨੇ ਮੁਲਜ਼ਮ ਨੂੰ ਸੈਕਟਰ 48/49 ਲਾਈਟ ਪੁਆਇੰਟ ਨੇੜੇ ਉਤਾਰ ਦਿੱਤਾ। ਜਦੋਂ ਰਾਕੇਸ਼ ਕੁਮਾਰ ਆਪਣੇ ਦਫ਼ਤਰ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਬੈਗ ਵਿੱਚ ਪਿਆ ਮੋਬਾਈਲ ਫ਼ੋਨ ਗਾਇਬ ਸੀ। ਇਸ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲੀਸ ਨੇ 28 ਅਗਸਤ ਨੂੰ ਇਹ ਕੇਸ ਦਰਜ ਕੀਤਾ ਸੀ। ਜਿਸ ਮਗਰੋਂ ਥਾਣਾ ਸਦਰ ਦੀ ਪੁਲੀਸ ਨੇ ਕੇਸ ਦਰਜ ਕਰਕੇ ਵਿਸ਼ੇਸ਼ ਟੀਮ ਗਠਿਤ ਕਰਕੇ ਸਮਾਰਟ ਕੈਮਰਿਆਂ ਦੀ ਜਾਂਚ ਕਰਵਾਈ।
ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ। ਉਸ ਦੇ ਕਬਜ਼ੇ 'ਚੋਂ ਚੋਰੀ ਦਾ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਹੈ। ਪੁਲਿਸ ਨੂੰ ਪਤਾ ਲੱਗਾ ਕਿ ਲਵਪ੍ਰੀਤ ਅਪਰਾਧੀ ਹੈ। ਉਸ ਦੇ ਖਿਲਾਫ ਚੋਰੀ ਦੇ ਦੋ ਮਾਮਲੇ ਦਰਜ ਹਨ। ਉਹ ਪੰਜਾਬ ਪੁਲਿਸ 'ਚ ਕਾਂਸਟੇਬਲ ਦੇ ਅਹੁਦੇ 'ਤੇ ਸਨ ਅਤੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)