ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਬੇਹੱਦ ਫੁਰਤੀ ਨਾਲ ਮੁਹਾਲੀ ਹਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਸਬੰਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਇੰਨੇ ਵੱਡੇ ਪੱਧਰ ਉੱਪਰ ਕੰਮ ਕਰ ਰਹੀ ਹੈ ਕਿ ਇੰਟੈਲੀਜੈਂਸ ਵਿੰਗ ਦਫ਼ਤਰ ਦੇ ਨੇੜਲੇ ਮੋਬਾਈਲ ਟਾਵਰਾਂ ਦੀ ਰੇਂਜ ਵਾਲੇ ਕਰੀਬ 7 ਹਜ਼ਾਰ ਮੋਬਾਈਲ ਫੋਨਾਂ ਦਾ ਡੰਪ ਚੁੱਕਿਆ ਤੇ ਦਿਨ ਵੇਲੇ ਇਸ ਖੇਤਰ ਵਿੱਚ ਜ਼ਿਆਦਾ ਸਮਾਂ ਰਹੇ ਵਿਅਕਤੀਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾ ਰਿਹਾ ਹੈ।
ਮੁੱਢਲੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਵਿੱਚ ਸ਼ੱਕੀ ਸਵਿਫ਼ਟ ਕਾਰ ਵੀ ਇੰਟੈਲੀਜੈਂਸ ਵਿੰਗ ਦੇ ਨੇੜੇ ਤੇੜੇ ਗੇੜੇ ਮਾਰਦੀ ਨਜ਼ਰ ਆ ਰਹੀ ਹੈ। ਇਸ ਕਾਰ ਵਿੱਚ ਤਿੰਨ ਚਾਰ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਮੁਹਾਲੀ ਕੌਮਾਂਤਰੀ ਏਅਰਪੋਰਟ ਤੇ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਫੋਰੈਂਸਿਕ ਟੀਮਾਂ ਨੂੰ ਵੀ ਸੱਦ ਕੇ ਸੈਂਪਲ ਲਏ ਗਏ ਹਨ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਡੀਜੀਪੀ ਵੀਕੇ ਭਾਵਰਾ ਸਿੱਧਾ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਪਹੁੰਚੇ ਤੇ ਉੱਥੇ ਕਰਵੇਜ ਲਈ ਖੜ੍ਹੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਰੂਪਨਗਰ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਤੇ ਐਸਐਸਪੀ ਵਿਵੇਕਸ਼ੀਲ ਸੋਨੀ ਵੀ ਹਾਜ਼ਰ ਸਨ। ਡੀਜੀਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਤੇ ਹਮਲਾਵਰ ਜਲਦੀ ਹੀ ਜੇਲ੍ਹ ਵਿੱਚ ਨਜ਼ਰ ਆਉਣਗੇ। ਹਾਲਾਂਕਿ ਪੁਲਿਸ ਨੇ ਪੁੱਛ ਪੜਤਾਲ ਲਈ ਕਰੀਬ ਦਰਜਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਫ਼ਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਂਝ ਡੀਜੀਪੀ ਨੇ ਕਿਹਾ ਕਿ ਹਮਲਾਵਰਾਂ ਨੇ ‘ਸਾਨੂੰ ਲਲਕਾਰਿਆ’ ਹੈ ਤੇ ਪੰਜਾਬ ਪੁਲਿਸ ਇਸ ਚੁਣੌਤੀ ਦਾ ਤਕੜੇ ਹੋ ਕੇ ਟਾਕਰਾ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਦਰਜਨ ਦੇ ਕਰੀਬ ਵਿਅਕਤੀ ਹਿਰਾਸਤ 'ਚ ਲਏ, ਹਜ਼ਾਰਾਂ ਮੋਬਾਈਲ ਕਾਲਾਂ ਦੀ ਹੋ ਰਹੀ ਜਾਂਚ
ਏਬੀਪੀ ਸਾਂਝਾ
Updated at:
10 May 2022 04:19 PM (IST)
Edited By: shankerd
ਸੂਤਰਾਂ ਮੁਤਾਬਕ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਸਬੰਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
Mohali Blast
NEXT
PREV
Published at:
10 May 2022 04:19 PM (IST)
- - - - - - - - - Advertisement - - - - - - - - -