ਬਠਿੰਡਾ: ਨਸ਼ੇ ਦੀ ਸਪਲਾਈ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਾਲੀ ਪੰਜਾਬ ਪੁਲਿਸ ਜਦੋਂ ਆਪ ਹੀ ਨਸ਼ੇ ਨਾਲ ਟੁਨ ਮਿਲੇ ਤਾਂ ਤੁਸੀਂ ਆਗੇ ਆਪ ਹੀ ਅੰਦਾਜ਼ਾ ਲਾ ਸਕਦਾ ਹੋ।ਪੰਜਾਬ ਪੁਲਿਸ ਦਾ ਇੱਕ ਜਵਾਨ ਨਸ਼ੇ ਦੀ ਓਵਰ ਡੋਜ਼ ਮਗਰੋਂ ਬੇਹੋਸ਼ ਪਾਇਆ ਗਿਆ।

Continues below advertisement



ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ


ਪੁਲਿਸ ਮੁਲਾਜ਼ਮ ਨਸ਼ੇ ਦਾ ਟੀਕਾ ਲਾਉਂਦੇ ਹੋਏ ਬੇਹੋਸ਼ ਹੋ ਗਿਆ ਸੀ ਜਿਸ ਮਗਰੋਂ ਉਸ ਨੂੰ ਇੱਕ ਸਹਾਰਾ ਸੰਸਥਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਭਰਤੀ ਕਰਵਾਇਆ।ਇਸ ਮੌਕੇ ਉਨ੍ਹਾਂ ਨੂੰ ਨਸ਼ੇ ਦੇ ਟੀਕੇ ਵੀ ਬਰਾਮਦ ਹੋਏ।


ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ


ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਮਲਾ ਪਰਸਰਾਮ ਨਗਰ ਚੌਂਕ ਦਾ ਹੈ। ਸਹਾਰਾ ਸੰਸਥਾ ਦੇ ਵਰਕਰਾਂ ਨੇ ਕਿਹਾ, "ਪਬਲਿਕ ਟੁਆਇਲਟ ਵਿੱਚ ਇਹ ਪੁਲਿਸ ਮੁਲਾਜ਼ਮ ਬੇਹੋਸ਼ ਪਾਇਆ ਗਿਆ।ਸੂਚਨ ਮਿਲਣ ਤੇ ਜਦੋਂ ਪਤਾ ਲੱਗਾ ਤਾਂ ਮੌਕੇ ਤੇ ਵੇਖਿਆ ਗਿਆ ਕਿ ਮੁਲਾਜ਼ਮ ਦੇ ਹੱਥਾਂ ਵਿੱਚ ਟੀਕੇ ਲੱਗੇ ਹੋਏ ਸੀ।"


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਿਕ ਉਸਦਾ ਹਾਲਤ ਕਾਫ਼ੀ ਗੰਭੀਰ ਹੈ ਅਤੇ ਉਸਨੂੰ ਰੈਫਰ ਕਰ ਦਿੱਤਾ ਗਿਆ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ