Punjab Police: ਪੰਜਾਬ ਪੁਲਿਸ ਵਿੱਚ ਭਰਤੀ ਲਈ ਪ੍ਰੀਖਿਆ ਭਲਕੇ 14 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। 1191 ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਦੇ ਲਈ 14 ਅਕਤੂਬਰ ਨੂੰ ਕਾਂਸਟੇਬਲ ਰੈਂਕ ਦੇ ਜਵਾਨਾਂ ਦੀ ਪ੍ਰੀਖਿਆ ਹੋਵੇਗੀ, ਫਿਰ 15 ਅਕਤੂਬਰ ਨੂੰ ਹੈੱਡ ਕਾਂਸਟੇਬਲ ਅਤੇ 15-16 ਅਕਤੂਬਰ ਨੂੰ ਐੱਸਆਈ ਰੈਂਕ ਲਈ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ।


ਉਮੀਦਵਾਰਾਂ ਨੂੰ ਪੇਪਰ-1 ਅਤੇ ਪੇਪਰ-2 ਲਈ ਆਪਣੇ ਦੋਵੇਂ ਐਡਮਿਟ ਕਾਰਡਾਂ ਨਾਲ ਪ੍ਰੀਖਿਆ ਕੇਂਦਰ 'ਤੇ ਪਹੁੰਚਣਾ ਹੋਵੇਗਾ। ਭਰਤੀ ਪ੍ਰੀਖਿਆ ਓ.ਐੱਮ.ਆਰ ਆਧਾਰਿਤ ਹੋਵੇਗੀ, ਤਾਂ ਜੋ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਵੇ। ਇਹ ਜਾਣਕਾਰੀ ਪੰਜਾਬ ਪੁਲਿਸ ਇੰਡੀਆ ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਅਪਲੋਡ ਕੀਤੀ ਗਈ ਹੈ।






ਪੰਜਾਬ ਪੁਲਿਸ ਦੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਐਸਆਈ ਰੈਂਕ ਦੇ ਜਵਾਨਾਂ ਦੀਆਂ ਕੁੱਲ 560 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲ ਰੈਂਕ ਦੇ ਸਿਪਾਹੀਆਂ ਦੀ ਭਰਤੀ ਲਈ ਪ੍ਰੀਖਿਆ ਹੋਵੇਗੀ। ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੇਡਰ ਵਿੱਚ ਕਾਂਸਟੇਬਲ ਰੈਂਕ ਦੇ ਜਵਾਨਾਂ ਲਈ ਭਰਤੀ ਪ੍ਰੀਖਿਆ 14 ਅਕਤੂਬਰ ਨੂੰ ਹੈ।


CM Bhagwant Mann: ਹੁਣ ਘਰ ਬੈਠੇ ਹੋਏਗੀ ਜ਼ਮੀਨਾਂ ਦੀ ਖਾਨਗੀ ਤਕਸੀਮ, ਬੱਸ ਇੱਕ ਕਲਿੱਕ ਨਾਲ ਦਿਓ ਅਰਜ਼ੀ, ਸੀਐਮ ਭਗਵੰਤ ਮਾਨ ਬੋਲੇ, ਵੱਖਰੇ ਖਾਤੇ ਹੋਣ ਨਾਲ ਝਗੜੇ ਘਟਣਗੇ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਦਿਆਂ ਜਾਇਦਾਦ ਦੀ ਵੰਡ (ਖਾਨਗੀ ਤਕਸੀਮ) ਨੂੰ ਦਰਜ ਕਰਨ ਦੀ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਜਾਇਦਾਦ ਦੇ ਮਾਲਕਾਂ ਨੂੰ ਵੱਡਾ ਫਾਇਦਾ ਮਿਲੇਗਾ। 


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ....E-Governence ਵੱਲ ਵਧਦੇ ਹੋਏ ਅਸੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਲਾਂਚ ਕੀਤਾ...ਜਿਸ ਦੇ ਖੇਵਤਦਾਰਾਂ ਨੂੰ ਫਾਇਦੇ ਹੋਣਗੇ..
1. ਨਿਸ਼ਾਨਦੇਹੀ ਕਰਾਉਣੀ ਸੌਖੀ 
2. ਜ਼ਮੀਨ ਦੀ ਖਰੀਦ-ਵੇਚ ਆਸਾਨ
3.ਜਮ੍ਹਾਬੰਦੀ ਦੀ ਨਕਲ ਸਸਤੀ ਮਿਲੇਗੀ
4.ਖ਼ਰਾਬੇ ਦਾ ਮੁਆਵਜ਼ਾ ਮਿਲਣਾ ਸੁਖਾਲਾ
5.ਵੱਖਰੇ ਖਾਤੇ ਹੋਣ ਕਰਕੇ ਝਗੜੇ ਘਟਣਗੇ