ਪੜਚੋਲ ਕਰੋ

ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ, ਇੱਕ ਹੋਰ ਰੈਕੇਟ ਦਾ ਪਰਦਾਫਾਸ਼, ਗ੍ਰਿਫਤਾਰ ਕੀਤੇ ਤਿੰਨ ਦੋਸ਼ੀਆਂ 'ਚ ਬੀਐਸਐਫ ਦਾ ਸਿਪਾਹੀ ਵੀ ਸ਼ਾਮਲ

ਡੀਜੀਪੀ ਨੇ ਦੱਸਿਆ ਕਿ 24.5 ਲੱਖ ਰੁਪਏ ਚੋਂ 15 ਲੱਖ ਰੁਪਏ ਸਤਨਾਮ ਸਿੰਘ ਦੀ ਰਿਹਾਇਸ਼ ਤੋਂ, 5 ਲੱਖ ਰੁਪਏ ਬੀਐਸਐਫ ਦੇ ਕਾਂਸਟੇਬਲ ਤੋਂ ਅਤੇ 4.5 ਲੱਖ ਰੁਪਏ ਗੁਰਜੰਟ ਸਿੰਘ ਕੋਲੋਂ ਬਰਾਮਦ ਕੀਤੇ ਗਏ ਹਨ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਹਿੱਸੇ ਵਜੋਂ ਤਰਨ ਤਾਰਨ ਜ਼ਿਲ੍ਹੇ ਵਿੱਚ ਦੋ ਤਸਕਰਾਂ ਸਮੇਤ ਪਾਕਿ ਸਰਹੱਦ 'ਤੇ ਤਾਇਨਾਤ ਇੱਕ ਬੀਐਸਐਫ ਦੇ ਸਿਪਾਹੀ ਨੂੰ ਗ੍ਰਿਫਤਾਰ ਕਰਕੇ ਪਾਕਿ ਵਲੋਂ ਸਮਰਥਨ ਪ੍ਰਾਪਤ ਸਰਹੱਦ ਪਾਰੋਂ ਚਲਦੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮਸਕਟ, ਓਮਾਨ ਤੋਂ ਫਰਾਰ ਹੋਏ ਸਰਗਨਾ ਸਤਨਾਮ ਸਿੰਘ ਉਰਫ ਸੱਤਾ ਦੀ ਹਵਾਲਗੀ ਲੈਣ ਲਈ ਕਾਰਵਾਈ ਕਰ ਰਹੀ ਹੈ, ਜਿੱਥੇ ਉਹ ਦੋ ਤਸਕਰੀ ਦੇ ਮਾਮਲਿਆਂ ਵਿੱਚ ਭਗੌੜਾ ਅਪਰਾਧੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਭੱਜ ਗਿਆ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਮੀਤ ਸਿੰਘ ਦੇ ਨਾਂ 'ਤੇ ਜਾਰੀ ਕੀਤੇ ਗਏ ਜਾਅਲੀ ਪਾਸਪੋਰਟ ਅਤੇ ਆਧਾਰ ਕਾਰਡ ਦੀ ਵਰਤੋਂ ਕੀਤੀ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ 'ਤੇ ਪਹਿਲਾਂ ਵਿਰੁੱਧ ਤਸਕਰੀ ਦੇ ਪੰਜ ਕੇਸ ਦਰਜ ਹਨ। ਉਨਾਂ ਅੱਗੇ ਕਿਹਾ ਕਿ ਸੱਤਾ ਦੀ ਅਣਪਛਾਤੀ ਜਾਇਦਾਦ ਨੂੰ ਫ੍ਰੀਜ਼ ਕਰਾ ਲਿਆ ਗਿਆ ਹੈ। ਰੈਕੇਟ ਦਾ ਪਰਦਾਫਾਸ਼ ਕਰਨ ਵਾਲੀ ਜਲੰਧਰ ਪੁਲਿਸ (ਦਿਹਾਤੀ) ਨੇ ਗ੍ਰਿਫਤਾਰ ਕੀਤੇ ਤਿੰਨ ਮੁਲਜ਼ਮਾਂ ਕੋਲੋਂ ਚੀਨ ਦੇ ਬਣੇ ਇੱਕ 0.30 ਬੋਰ ਪਸਤੌਲ ਸਮੇਤ 5 ਜ਼ਿੰਦਾ ਕਾਰਤੂਸ ਅਤੇ 24.50 ਲੱਖ ਰੁਪਏ ਬਰਾਮਦ ਕੀਤੇ ਸੀ। ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਸੁਰਮੇਲ ਸਿੰਘ, ਗੁਰਜੰਟ ਸਿੰਘ ਅਤੇ ਰਾਜਸਥਾਨ ਦੇ ਗੰਗਾ ਨਗਰ ਜ਼ਿਲ੍ਹੇ ਵਿਚ ਰਾਵਲਾ ਮੰਡੀ ਦੇ ਵਸਨੀਕ ਬੀਐਸਐਫ ਸਿਪਾਹੀ ਰਾਜਿੰਦਰ ਪ੍ਰਸ਼ਾਦ ਵਜੋਂ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਪਤਾ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ 26 ਜੁਲਾਈ ਨੂੰ ਇਤਲਾਹ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਦਿੱਲੀ ਤੋਂ ਆ ਰਹੇ ਸੀ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਕਾਰ ਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਕਰਨ 'ਤੇ ਦੋਵਾਂ ਨੇ ਆਪਣੀ ਪਛਾਣ ਸੁਰਮੇਲ ਸਿੰਘ ਅਤੇ ਗੁਰਜੰਟ ਸਿੰਘ ਵਜੋਂ ਕੀਤੀ ਗਈ। ਹੋਰ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਰਮੇਲ ਕੋਲੋਂ .30 ਬੋਰ ਪਸਤੌਲ ਸਮੇਤ 5 ਜ਼ਿੰਦਾ ਕਾਰਤੂਸ ਅਤੇ 35 ਗ੍ਰਾਮ ਹੈਰੋਇਨ ਬਰਾਮਦ ਕੀਤੇ ਅਗਲੇਰੀ ਪੜਤਾਲ ਦੌਰਾਨ ਦੋਵਾਂ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਰਹਿਣ ਵਾਲੇ ਸਰਹੱਦ ਪਾਰ ਦੇ ਤਸਕਰ ਸਤਨਾਮ ਸਿੰਘ ਉਰਫ ਸੱਤਾ ਨਾਲ ਕੰਮ ਕਰਦੇ ਸੀ, ਜੋ ਕਿ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਪਾਕਿ ਅਧਾਰਤ ਤਸਕਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਬੀਐਸਐਫ ਦਾ ਸਿਪਾਹੀ ਰਾਜੇਂਦਰ ਪ੍ਰਸ਼ਾਦ ਵੀ ਤਸਕਰੀ ਰੈਕੇਟ ਦਾ ਹਿੱਸਾ ਸੀ। ਬੀਐਸਐਫ ਕਾਂਸਟੇਬਲ ਤਰਨ ਤਾਰਨ ਜ਼ਿਲੇ ਦੇ ਪਿੰਡ ਛੀਨਾ ਵਿਖੇ ਇੱਕ ਸਰਹੱਦੀ ਚੌਕੀ ਵਿਖੇ ਤਾਇਨਾਤ ਸੀ। ਡੀਜੀਪੀ ਨੇ ਕਿਹਾ ਕਿ ਉਨਾਂ ਨੇ ਬੀਐਸਐਫ ਅਤੇ ਰਾਜਸਥਾਨ ਵਿੱਚ ਆਪਣੇ ਹਮਰੁਤਬਾ, ਡੀਜੀਪੀ ਬੀਐਸਐਫ ਅਤੇ ਡੀਜੀਪੀ ਰਾਜਸਥਾਨ ਨਾਲ ਸੰਪਰਕ ਕੀਤਾ ਅਤੇ ਉਕਤ ਬੀਐਸਐਫ ਸਿਪਾਹੀ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਿਯੋਗ ਵੀ ਲਿਆ, ਜਿਸਨੂੰ 28 ਜੁਲਾਈ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜੋ ਕਿ ਰਾਵਲਾ ਮੰਡੀ ਸਥਿਤ ਆਪਣੀ ਰਿਹਾਇਸ਼ ਉਤੇ ਆਪਣੀ ਛੁੱਟੀ ਕੱਟ ਕਰ ਰਿਹਾ ਸੀ। ਹੋਰ ਪੁੱਛਗਿੱਛ ਦੌਰਾਨ, ਰਾਜਿੰਦਰ ਨੇ ਦੱਸਿਆ ਕਿ ਉਸਨੂੰ ਸਤਨਾਮ ਸਿੰਘ ਉਰਫ ਸੱਤਾ ਦੁਆਰਾ ਨਸ਼ਾ ਤਸਕਰੀ ਦੀ ਰੈਕੇਟ ਵਿੱਚ ਭਰਤੀ ਕੀਤਾ ਗਿਆ ਸੀ, ਜਿਸ ਨੇ ਆਪਣੀ ਬਾਰਡਰ ਪੋਸਟ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਮਦਦ ਦੇ ਬਦਲੇ ਉਸਨੂੰ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਫਿਰ ਉਸ ਨੇ ਮਈ ਵਿਚ 17 ਕਿਲੋਗ੍ਰਾਮ ਹੈਰੋਇਨ ਅਤੇ 2 ਵਿਦੇਸ਼ੀ ਪਿਸਤੌਲ ਪ੍ਰਾਪਤ ਕਰਨ ਵਿਚ ਗਿਰੋਹ ਦੀ ਮਦਦ ਕੀਤੀ। ਇਸ ਵਾਰ ਫਿਰ ਸਤਨਾਮ ਸਿੰਘ ਨੇ ਰਾਜੇਂਦਰ ਪ੍ਰਸ਼ਾਦ, ਸੁਰਮੇਲ ਸਿੰਘ ਅਤੇ ਗੁਰਜੰਟ ਸਿੰਘ ਨਾਲ ਮਿਲ ਕੇ ਆਪਣੇ ਪਾਕਿ ਅਧਾਰਤ ਹੈਂਡਲਰਾਂ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਇਕ ਹੋਰ ਖੇਪ ਲਿਆਉਣੀ ਸੀ। ਸਤਨਾਮ ਸਿੰਘ ਉਰਫ ਸੱਤਾ ਨੇ ਇਸ ਖੇਪ ਦੀ ਰਸੀਦ ਅਤੇ ਪਰਬੰਧਨ ਲਈ ਰਾਜੇਂਦਰ ਪ੍ਰਸ਼ਾਦ ਨੂੰ 5 ਲੱਖ ਰੁਪਏ ਅਤੇ ਇੱਕ ਮੋਬਾਈਲ ਫੋਨ ਪਹਿਲਾਂ ਦਿੱਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget