ਪੜਚੋਲ ਕਰੋ

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

Punjab News: ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ ਅਤੇ 1.90 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

ਚੰਡੀਗੜ੍ਹ/ਬਠਿੰਡਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ  ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ 32 ਬੋਰ, 315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ।

ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ।

ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ।

ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ।

ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget