Punjab News : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ (SIT) ਗਠਨ ਕੀਤਾ ਹੈ। DIG ਨਰਿੰਦਰ ਭਾਰਗਵ ਦੀ ਅਗਵਾਈ ‘ਚ SIT ਬਣਾਈ ਗਈ ਹੈ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਦੇ SSP ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। 

 

ਇਹ ਐੱਸਆਈਟੀ ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ। ਇਸ ਸਬੰਧੀ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਕਿ ਕੌਮੀਐਸਸੀ ਕਮਿਸ਼ਨ ਦੇ ਹੁਕਮਾਂ ਮੁਤਾਬਕ ਸ਼ਿਕਾਇਤ ਕਰਤਾ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਇਕ ਐਸ.ਸੀ ਲੜਕੇ ਦਾ ਜਿਣਸੀ ਸੋਸ਼ਣ ਕਰਨ ਦਾ ਆਰੋਪ ਹੈ।


 

 ਇਸ ਮਾਮਲੇ 'ਚ ਸ਼ਿਕਾਇਤਕਰਤਾ ਨੇ ਕੌਮੀ SC ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ,ਜਿਸ ਤੋਂ ਬਾਅਦ SC ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ;ਤੇ ਇਹ SIT ਬਣਾਈ ਗਈ ਹੈ। ਹਾਲਾਂਕਿ ਇਸ ਮਾਮਲੇ ਦੀ ਸ਼ਿਕਾਇਤ ਰਾਜਪਾਲ ਪੰਜਾਬ ਕੋਲ ਵੀ ਕੀਤੀ ਗਈ ਸੀ। ਜਿਸ 'ਤੇ ਰਾਜਪਾਲ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।

 


 

ਦੱਸ ਦੇਈਏ ਕਿ ਕੈਬਿਨੇਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ।  ਬੀਤੇ ਦਿਨੀਂ ਕਾਂਗਰਸੀ ਆਗੂ ਨੇ ਇਹ ਵੀਡੀਓ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ ਅਤੇ ਨਾਲ ਹੀ ਲਾਲਚੰਦ ਕਟਾਰੂਚੱਕ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਈ ਹੈ ਅਤੇ ਰਾਜਪਾਲ ਨੇ ਇਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।

 

 ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।