ਪੜਚੋਲ ਕਰੋ

Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ

Gurdaspur Murder : ਗੁਰਦਾਸਪੁਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਲਾਸ਼ ਸੜਕ ਕਿਨਾਰੇ ਮਿਲੀ

Gurdaspur Murder : ਗੁਰਦਾਸਪੁਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਲਾਸ਼ ਸੜਕ ਕਿਨਾਰੇ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਸ ਕਤਲ ਦੀ ਜ਼ਿੰਮੇਵਾਰੀ ਤਾਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮ ਦੇ ਅੱਤਵਾਦੀ ਸੰਗਠਨ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਗਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ 'ਆਪਰੇਸ਼ਨ ਨੂਰ' ਤਹਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੂੰ ਧਮਕੀ ਵੀ ਦਿੱਤੀ ਗਈ ਹੈ ਕਿ ਹੁਣ ਹਰ ਰੋਜ਼ ਲਾਸ਼ਾਂ ਉੱਠਣਗੀਆਂ। ਹਾਲਾਂਕਿ, ਇਸ ਪੋਸਟ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।

ਟ੍ਰੇਨਿੰਗ ਤੋਂ ਵਾਪਸ ਆ ਰਹੇ ਸਨ ਵਿਨੋਦ ਕੁਮਾਰ

ਜਾਣਕਾਰੀ ਮੁਤਾਬਕ ਵਿਨੋਦ ਕੁਮਾਰ ਪਠਾਨਕੋਟ ਦੇ ਸੁਜਾਨਪੁਰ ਵਿੱਚ ਤਾਇਨਾਤ ਸਨ। ਤਰੱਕੀ ਤੋਂ ਬਾਅਦ ਉਹ ਪੁਲਿਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿੱਚ ਟ੍ਰੇਨਿੰਗ ਲਈ ਗਏ ਹੋਏ ਸਨ। ਟ੍ਰੇਨਿੰਗ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸੰਗਰੂਰ ਭੇਜਿਆ ਗਿਆ ਸੀ। 15 ਨਵੰਬਰ ਦੀ ਦੇਰ ਰਾਤ ਉਹ ਸੰਗਰੂਰ ਤੋਂ ਵਾਪਸ ਗੁਰਦਾਸਪੁਰ ਆ ਰਹੇ ਸਨ। ਜਾਂਚ ਅਧਿਕਾਰੀ ਮੁਤਾਬਕ ਰਾਹਗੀਰ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਪਿੰਡ ਮਾਣਕੌਰ ਬਾਈਪਾਸ ਨੇੜੇ ਪਹੁੰਚੀ, ਜਿੱਥੇ ਵਿਨੋਦ ਕੁਮਾਰ ਜ਼ਖ਼ਮੀ ਹਾਲਤ ਵਿੱਚ ਪਏ ਮਿਲੇ।

ਭਰਾ ਨੂੰ ਫੋਨ ਕਰਕੇ ਬੁਲਾਇਆ ਸੀ ਬਾਈਪਾਸ 'ਤੇ

ਵਿਨੋਦ ਕੁਮਾਰ ਦੀ ਮਾਤਾ ਕੁੰਤੀ ਦੇਵੀ ਮੁਤਾਬਕ, ਐਤਵਾਰ ਰਾਤ ਕਰੀਬ 9:15 ਵਜੇ ਵਿਨੋਦ ਨੇ ਆਪਣੇ ਭਰਾ ਰਾਮ ਲਾਲ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਪੁਰਾਣਾ ਸ਼ਾਲਾ ਨੇੜੇ ਪਹੁੰਚ ਗਏ ਹਨ। ਉਨ੍ਹਾਂ ਨੇ ਭਰਾ ਨੂੰ 15 ਮਿੰਟ ਬਾਅਦ ਬਾਈਪਾਸ 'ਤੇ ਲੈਣ ਲਈ ਆਉਣ ਵਾਸਤੇ ਕਿਹਾ ਸੀ। ਜਦੋਂ ਉਨ੍ਹਾਂ ਦਾ ਭਰਾ ਉੱਥੇ ਪਹੁੰਚਿਆ ਤਾਂ ਵਿਨੋਦ ਉੱਥੇ ਨਹੀਂ ਮਿਲੇ। ਪਰਿਵਾਰ ਨੇ ਕਾਫੀ ਭਾਲ ਕੀਤੀ। ਆਖ਼ਰ ਰਾਤ ਕਰੀਬ 1 ਵਜੇ ਉਨ੍ਹਾਂ ਦੀ ਲਾਸ਼ ਬਰਾਮਦ ਹੋਈ। ਪਰਿਵਾਰ ਦਾ ਕਹਿਣਾ ਹੈ ਕਿ ਵਿਨੋਦ ਕੋਲ ਉਨ੍ਹਾਂ ਦਾ ਸਾਮਾਨ ਵੀ ਨਹੀਂ ਸੀ।

ਸਿਰ ਵਿੱਚ ਮਾਰੀ ਗਈ ਸੀ ਗੋਲੀ

ADGP ਪਰਵੀਨ ਕੁਮਾਰ ਨੇ ਦੱਸਿਆ ਕਿ ਵਿਨੋਦ ਕੁਮਾਰ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ। ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅੱਤਵਾਦੀ ਐਂਗਲ ਦੀ ਪੁਸ਼ਟੀ ਨਹੀਂ ਕੀਤੀ ਗਈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਹੈੱਡ ਕਾਂਸਟੇਬਲ ਨੂੰ ਅਗਵਾ ਕਰਨ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਵੀ ਗਲਤ ਦੱਸਿਆ। ਪੁਲਿਸ ਮੁਤਾਬਕ ਵਿਨੋਦ ਨੇ ਸਿਰਫ਼ ਲਿਫਟ ਮੰਗੀ ਸੀ। ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ।

ਦੋ ਬੱਚਿਆਂ ਦੇ ਪਿਤਾ ਸਨ ਵਿਨੋਦ

ਵਿਨੋਦ ਕੁਮਾਰ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਉਨ੍ਹਾਂ ਦਾ ਵੱਡਾ ਪੁੱਤਰ 9 ਸਾਲ ਅਤੇ ਛੋਟਾ ਪੁੱਤਰ 5 ਸਾਲ ਦਾ ਹੈ। ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਮਾਤਾ ਕੁੰਤੀ ਦੇਵੀ ਦੀ ਉਮਰ 70 ਸਾਲ ਹੈ। ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ IG ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ADGP ਪਰਵੀਨ ਕੁਮਾਰ ਨੇ ਵੀ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ।

Advertisement

ਟਾਪ ਹੈਡਲਾਈਨ

Captain Amarinder Singh ਨੇ BJP ਨੂੰ ਦਿੱਤਾ ਵੱਡਾ ਝਟਕਾ ! ਸੋਨੀਆ ਗਾਂਧੀ ਦੇ ਸਮਾਗਮ 'ਚ ਪਹੁੰਚੇ ਕੈਪਟਨ ,ਜਾਣੋ ਕਿਉਂ  
Captain Amarinder Singh ਨੇ BJP ਨੂੰ ਦਿੱਤਾ ਵੱਡਾ ਝਟਕਾ ! ਸੋਨੀਆ ਗਾਂਧੀ ਦੇ ਸਮਾਗਮ 'ਚ ਪਹੁੰਚੇ ਕੈਪਟਨ ,ਜਾਣੋ ਕਿਉਂ  
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget