Punjab News: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਗੈਂਗਸਟਰ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਬੇਅਦਬੀ ਮਾਮਲੇ ਵਿੱਚ ਸ਼ਾਮਲ ਹੋਰ ਡੇਰਾ ਪ੍ਰੇਮੀਆਂ ਦੇ ਕਤਲ ਦੀ ਧਮਕੀ ਦਿੱਤੀ ਸੀ। ਸੂਤਰਾਂ ਮੁਤਾਬਕ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਈ ਹੋਰ ਡੇਰਾ ਪ੍ਰੇਮੀਆਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। 


ਇਸ ਲਈ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੁਲਿਸ ਵਿਭਾਗ ਨੇ ਤੁਰੰਤ ਕਈ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਮਜ਼ਬੂਤ ​ਕਰਨ ਦੇ ਨਾਲ-ਨਾਲ ਫ਼ਰੀਦਕੋਟ ਦੇ ਇੱਕ ਡੇਰਾ ਪ੍ਰੇਮੀ ਦੇ ਘਰ ਬਾਹਰ ਵੀ ਪੁਲਿਸ ਤਾਇਨਾਤ ਕੀਤੀ ਗਈ ਹੈ।


Punjab Breaking News LIVE: ਮੁਲਾਜ਼ਮਾਂ ਨੂੰ ਅੱਜ ਮਿਲੇਗਾ ਵੱਡਾ ਤੋਹਫਾ, 97.17% ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ, ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ, ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ?



ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਇੰਟੈਲੀਜੈਂਸ ਤੋਂ ਕੁਝ ਅਹਿਮ ਇਨਪੁਟ ਮਿਲੇ ਹਨ। ਪੁਲਿਸ ਨੇ ਆਪਣੀ ਰਣਨੀਤੀ ਬਦਲਦੇ ਹੋਏ ਡੇਰਾ ਪ੍ਰੇਮੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ 'ਤੇ ਵੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੁਲਿਸ ਵੱਲੋਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਸਮੇਤ ਜ਼ਮਾਨਤ 'ਤੇ ਰਿਹਾਅ ਹੋਏ ਜਾਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਅਪਰਾਧਿਕ ਕਿਸਮ ਦੇ ਲੋਕਾਂ ਦਾ ਰਿਕਾਰਡ ਇਕੱਠਾ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Weather News: ਯੂਪੀ-ਬਿਹਾਰ 'ਚ ਵਧੇਗੀ ਠੰਡ, ਦਿੱਲੀ ਦੀ ਹਵਾ ਅਜੇ ਵੀ ਖਰਾਬ, ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਦੇਸ਼ ਦਾ ਮੌਸਮ


ਇਹ ਵੀ ਪੜ੍ਹੋ: kheda watan punjab diya 2022 : 'ਖੇਡਾਂ ਵਤਨ ਪੰਜਾਬ ਦੀਆਂ ਦਾ' 'ਚ ਛਾਏ ਪਟਿਆਲਾ, ਲੁਧਿਆਣਾ ਤੇ ਮੁਹਾਲੀ ਦੇ ਖਿਡਾਰੀ, ਜਿੱਤੇ ਸੋਨ ਤਗਮੇ


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ