ਪੜਚੋਲ ਕਰੋ

ਪੰਜਾਬ ਪੁਲਿਸ ਨੇ ਕੋਵਿਡ-19 ਮਹਾਮਾਰੀ ਦੌਰਾਨ ਟ੍ਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਸਬੰਧੀ ਆਯੋਜਿਤ ਕੀਤਾ ਵੈਬੀਨਾਰ

ਡਾ. ਸ਼ਰਦ ਸੱਤਿਆ ਚੌਹਾਨ ਨੇ ਕਿਹਾ ਕਿ ਸੂਬੇ ਭਰ ਵਿਚ ਈ-ਚਲਾਨਿੰਗ ਪ੍ਰਣਾਲੀ ਲਾਗੂ ਕੀਤੀ ਜਾਵੇਗੀ।

ਚੰਡੀਗੜ੍ਹ: ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਰਾਹੀਂ ਪੰਜਾਬ ਪੁਲਿਸ ਅਤੇ ਪੰਜਾਬ ਦੇ ਨਾਗਰਿਕਾਂ ਵਿਚਲੇ ਪਾੜੇ ਨੂੰ ਦੂਰ ਕਰਨ ਲਈ, ਪੰਜਾਬ ਪੁਲਿਸ ਅਤੇ ਸੇਫਟੀ ਅਲਾਇੰਸ ਫਾਰ ਐਵਰੀਵਨ (ਸੇਫ) ਸੁਸਾਇਟੀ ਵਲੋਂ “ਕੋਵਿਡ -19 ਮਹਾਮਾਰੀ ਦੌਰਾਨ ਟ੍ਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ“ ਵਿਸ਼ੇ ‘ਤੇ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਜੀਪੀ ਟ੍ਰੈਫਿਕ ਸ਼ਰਦ ਸੱਤਿਆ ਚੌਹਾਨ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਪੰਜਾਬ ਪੁਲਿਸ ਸੂਬੇ ਦੇ ਨਾਗਰਿਕਾਂ ਨਾਲ ਟ੍ਰੈਫਿਕ ਬਾਰੇ ਵਿਅਕਤੀਗਤ ਤੌਰ ‘ਤੇ ਗੱਲਬਾਤ ਨਾ ਕਰ ਸਕੀ। ਪੰਜਾਬ ਪੁਲਿਸ ਅਤੇ ਸੇਫਟੀ ਅਲਾਇੰਸ ਫਾਰ ਐਵਰੀਵਨ (ਸੇਫ) ਸੁਸਾਇਟੀ ਵਲੋਂ ‘ਸੁਰੱਖਿਅਤ ਪੰਜਾਬ ਪ੍ਰੋਗਰਾਮ’ ਤਹਿਤ ਆਯੋਜਿਤ ਕੀਤਾ ਗਿਆ ਇਹ ਵੈਬੀਨਾਰ ਦੇਸ਼ ਵਿਚ ਆਪਣੀ ਕਿਸਮ ਦਾ ਸਭ ਤੋਂ ਪਹਿਲਾ ਵੈਬੀਨਾਰ ਹੈ। ਰੁਪਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਟ੍ਰੈਫਿਕ ਸ਼ਰਦ ਸੱਤਿਆ ਚੌਹਾਨ ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਕੋਵਿਡ-19 ਨੇ ਅਜੋਕੇ ਸਮੇਂ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਲਾਗੂਕਰਨ ਨੂੰ ਪ੍ਰਭਾਵਿਤ ਕੀਤਾ ਅਤੇ ਇਹ ਮਹਾਮਾਰੀ ਕਿਵੇਂ ਟ੍ਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਦੇ ਭਵਿੱਖ ਨੂੰ ਬਣਾਉਣ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦਾ ਡਿਜੀਟਲ ਪਲੇਟਫਾਰਮ ਜ਼ਰੀਏ ਆਮ ਲੋਕਾਂ ਤੱਕ ਪਹੁੰਚਣ ਬਣਾਉਣ ਦੇ ਨਿਰਦੇਸ਼ਾਂ ਅਤੇ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਸੇਫਟੀ ਅਲਾਇੰਸ ਫਾਰ ਐਵਰੀਵਨ (ਸੇਫ) ਸੁਸਾਇਟੀ ਦਾ ਧੰਨਵਾਦ ਵੀ ਕੀਤਾ। ਨ੍ਹਾਂ ਪੁਲਿਸ ਦੇ ਸੰਪਰਕ ਰਹਿਤ ਅਤੇ ਡਿਜੀਟਲ ਢੰਗਾਂ ਜਿਵੇਂ ਈ-ਚਲਾਨ ਸਿਸਟਮ, ਡਰੰਕ ਐਂਡ ਡ੍ਰਾਇਵ ਦੀ ਜਾਂਚ ਕਰਨ ਵੇਲੇ ਇੱਕ ਵਾਰ ਵਰਤੋਂ ਵਾਲੇ ਸਟਰਾਅ ਅਤੇ ਦਸਤਾਵੇਜਾਂ ਦੀ ਜਾਂਚ ਲਈ ਡਿਜੀ ਲਾਕਰ ਪਲੇਟਫਾਰਮ ‘ਤੇ ਜ਼ੋਰ ਦਿੱਤਾ। ਨ੍ਹਾਂ ਅੱਗੇ ਦੱਸਿਆ ਕਿ ਨਾਗਰਿਕ ਖੁਦ ਬਗੈਰ ਵਰਦੀ ਦੇ ਪੁਲਿਸ ਅਧਿਕਾਰੀ ਹਨ ਜੋ ਕੋਵਿਡ -19 ਨਾਲ ਲੜ ਰਹੇ ਸੂਬੇ ਵਿੱਚ ਪੌਜ਼ੇਟਿਵ ਤਬਦੀਲੀ ਲਿਆ ਸਕਦੇ ਹਨ। ਉਨ੍ਹਾਂ ਕਿਸੇ ਟ੍ਰੈਫਿਕ ਨਿਯਮ ਦੀ ਉਲੰਘਣਾ ਹੋਣ ਸਮੇਂ ਜਿੰਮੇਵਾਰ ਨਾਗਰਿਕਾਂ ਵਲੋਂ ਅਮਲ ਵਿੱਚ ਲਿਆਉਣ ਲਈ “ਰੋਕੋ ਔਰ ਟੋਕੋ“ ਦਾ ਨਾਅਰਾ ਦਿੱਤਾ। ਇਸ ਤੋਂ ਇਲਾਵਾ, ਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਐਸਏਐਸ ਨਗਰ ਅਤੇ ਪਟਿਆਲਾ ਵਿਚ ਸਫ਼ਲ ਪਾਇਲਟ ਪ੍ਰਾਜੈਕਟ ਤੋਂ ਬਾਅਦ ਸੂਬੇ ਭਰ ਵਿਚ ਈ-ਚਲਾਨਿੰਗ ਪ੍ਰਣਾਲੀ ਲਾਗੂ ਕਰਨ ਸਬੰਧੀ ਵਿਚਾਰ ਕਰ ਰਹੀ ਹੈ ਜਿਸ ਰਾਹੀਂ ਵੱਡੀ ਗਿਣਤੀ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾ ਸਕਦਾ ਹੈ। ਹਾਲਾਂਕਿ, ਕਾਰਪੋਰੇਟ ਸ਼ੋਸਲ ਰਿਸਪਾਂਸਿਬੀਲਿਟੀ (ਸੀ.ਐਸ.ਆਰ) ਰਾਹੀਂ ਕਾਫੀ ਮਸ਼ੀਨਾਂ ਖਰੀਦੀਆਂ ਜਾਣਗੀਆਂ ਤਾਂ ਜੋ ਪੂਰੇ ਸੂਬੇ ਨੂੰ ਇੱਕ ਡਿਜੀਟਲ ਪਲੇਟਫਾਰਮ ‘ਤੇ ਲਿਆਂਦਾ ਜਾ ਸਕੇ ਅਤੇ ਸਾਰੇ ਚਲਾਨ ਮਸ਼ੀਨਾਂ ਰਾਹੀਂ ਕੀਤੇ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਭੁਗਤਾਨ ਡਿਜੀਟਲ ਗੇਟਵੇ ਰਾਹੀਂ ਕੀਤੇ ਜਾਣਗੇ। ਤਿਆਰ ਕੀਤੇ ਗਏ ਰਿਕਾਰਡਾਂ ਦੀ ਮੌਜੂਦਗੀ ਨਾਲ ਪੰਜਾਬ ਪੁਲਿਸ ਨੂੰ ਵਾਰ ਵਾਰ ਉਲੰਘਣਾ ਕਰਨ ਵਾਲੇ ਦੋਸ਼ੀਆਂ 'ਤੇ ਸਖ਼ਤੀ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਵਿਚ ਮਦਦ ਮਿਲੇਗੀ। ਵੈਬਿਨਾਰ ਦੌਰਾਨ ਇਹ ਸਿੱਟਾ ਕੱਢਿਆ ਗਿਆ ਕਿ ਇਸ ਮਹਾਮਾਰੀ ਦੌਰਾਨ ਬਿਹਤਰ ਟ੍ਰੈਫਿਕ ਵਿਵਸਥਾ ਅਤੇ ਸੁਰੱਖਿਅਤ ਸੜਕੀ ਮਾਹੌਲ ਤਿਆਰ ਕਰਨ ਲਈ ਪ੍ਰਬੰਧਕੀ ਜਵਾਬਦੇਹੀ ਦੇ ਨਾਲ-ਨਾਲ ਲੋਕਾਂ ਦੇ ਭਰਵਾਂ ਹੁੰਘਾਰਾ ਵੀ ਲੋੜੀਂਦਾ ਹੈ। ਡਾ. ਸ਼ਰਦ ਨੇ ਇਹ ਵੀ ਭਰੋਸਾ ਦਿੱਤਾ ਕਿ ਵੈਬੀਨਾਰ ਦੌਰਾਨ ਪ੍ਰਾਪਤ ਹਰੇਕ ਟਿੱਪਣੀ, ਪ੍ਰਸ਼ਨ ਅਤੇ ਸੁਝਾਅ ਵੱਲ ਪੂਰੀ ਤਰ੍ਹਾਂ ਧਿਆਨ ਦਿੱਤਾ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget