Punjab news: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਪੁਲਿਸ ਨੇ ਹਾਊਸ ਅਰੈਸਟ ਕਰ ਲਿਆ ਹੈ। ਚੰਨੀ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।


ਸਾਬਕਾ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, “ਮੈਨੂੰ ਅੱਜ ਮੇਰੀ ਰਿਹਾਇਸ਼ ‘ਤੇ ਅਰੈਸਟ ਕੀਤਾ ਗਿਆ ਹੈ, ਮੁੱਖ ਮੰਤਰੀ ਜੀ ਜਿਹੜੀ ਅੱਖਾਂ ਵਿੱਚ ਅੱਗ ਹੈ, ਇਸ ਨੂੰ ਤਸੀਂ ਰੋਕ ਨਹੀਂ ਸਕਦੇ, ਇਸ ਨੇ ਭੜਕਣਾ ਹੀ ਭੜਕਣਾ ਹੈ, ਤੁਸੀਂ ਜਿਹੜਾ ਘਰ ਵਿੱਚ ਬੰਦ ਕਰਕੇ ਨਿਉਂਦੇ ਪਾ ਰਹੇ ਹੋ, ਇਹ ਤੁਹਾਨੂੰ ਮਹਿੰਗੇ ਪੈਣਗੇ, ਤੁਸੀਂ ਜਿਹੜੇ ਪੰਜਾਬ ਦੇ ਹਾਲਾਤ ਖ਼ਰਾਬ ਕਰ ਰਹੇ ਹੋ, ਇਹ ਠੀਕ ਨਹੀਂ ਹੈ।”


ਦੱਸ ਦਈਏ ਕਿ ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ। ਜਿਸ ਵਿੱਚ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਪਰ ਸਵੇਰ ਤੋਂ ਹੀ ਪੁਲਿਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰਾਂ ਵਿੱਚ ਹੀ ਬੰਦ ਕਰ ਦਿੱਤਾ ਹੈ।






ਇਹ ਵੀ ਪੜ੍ਹੋ: Punjab Politics: ਭਾਜਪਾ ਦਾ ਵੱਡਾ ਇਲਜ਼ਾਮ ! ਪੰਜਾਬ ਵਿੱਚ ਅਣ ਐਲਾਨੀ ਐਮਰਜੈਂਸੀ ,ਲੋਕਤੰਤਰ ਦਾ ਘੁੱਟਿਆ ਜਾ ਰਿਹਾ ਗਲਾ



ਜ਼ਿਕਰਯੋਗ ਹੈ ਕਿ ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। 


ਇਹ ਵੀ ਪੜ੍ਹੋ: ਵੱਡੀ ਖ਼ਬਰ ! ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ