Punjab Police: ਮੋਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲਿਸ ਤੇ ਮੈਕਸੀ ਵਿਚਕਾਰ ਮੁਕਾਬਲਾ ਹੋਇਆ।

ਗ੍ਰਿਫ਼ਤਾਰੀ ਦੌਰਾਨ ਮੈਕਸੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਉਸਨੂੰ ਇਲਾਜ ਲਈ ਮੋਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ।

ਮੈਕਸੀ ਗੋਲਡੀ ਬਰਾੜ ਤੇ ਗੋਲਡੀ ਢਿੱਲੋਂ ਦੇ ਗਿਰੋਹ ਦਾ ਇੱਕ ਸਰਗਰਮ ਮੈਂਬਰ ਹੈ ਤੇ ਪੰਜਾਬ ਵਿੱਚ ਜ਼ਬਰਦਸਤੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ। ਜਨਵਰੀ 2025 ਵਿੱਚ ਇਸ ਗਿਰੋਹ ਨੇ ਮੋਹਾਲੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।

ਮੈਕਸੀ ਵਿਰੁੱਧ ਪਹਿਲਾਂ ਹੀ ਜਬਰਨ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮੌਕੇ ਤੋਂ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ, ਮੈਕਸੀ ਅਤੇ ਸੰਦੀਪ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :