Faridkot News: ਪੰਜਾਬ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਇਸ ਸਮੇਂ ਡੀਜੀਪੀ ਗੌਰਵ ਯਾਦਵ ਦੀਆਂ ਹਿਦਾਇਤਾਂ 'ਤੇ ਪੂਰੇ ਪੰਜਾਬ ਵਿੱਚ ਪੁਲਿਸ ਦੀ ਚੈਕਿੰਗ ਅਤੇ ਨਾਕੇਬੰਦੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਅੰਦਰ ਕਈ ਜਗ੍ਹਾ 'ਤੇ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਨਾਕੇਬੰਦੀ ਕੀਤੀ ਗਈ ਅਤੇ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਨਾਕੇਬੰਦੀਆਂ ਦੌਰਾਨ ਲਗਾਈ ਗਈ। 

Continues below advertisement

ਜਾਣੋ ਕਿਉਂ ਲਗਾਏ ਗਏ ਹਾਈਟੈਕ ਨਾਕੇ?

ਆਈਜੀ ਰੇਂਜ ਫਰੀਦਕੋਟ ਦੇ ਆਈਜੀ ਨਿਲੰਬਰੀ ਜਗਾਦਲੇ ਵੱਲੋਂ ਅਤੇ ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਅੱਜ ਇਨ੍ਹਾਂ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਨਾਕੇ ਦੌਰਾਨ ਤੈਨਾਤ ਮੁਲਾਜ਼ਮਾਂ ਨੂੰ ਕਈ ਹਿਦਾਇਤਾਂ ਦਿੱਤੀਆਂ। ਇਸ ਮੌਕੇ ਆਈਜੀ ਨਿਲੰਬਰੀ ਜਗਾਦਲੇ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਪੂਰੇ ਪੰਜਾਬ ਵਿਚ ਅੱਜ ਨਾਕੇਬੰਦੀ ਕੀਤੀ ਗਈ ਹੈ ਸੋ ਪੁਲਿਸ ਤਿੰਨ ਲੇਅਰਾਂ ਵਿਚ ਕੰਮ ਕਰੇਗੀ ਜਿਸ ਤਹਿਤ ਮੁੱਖ ਨਾਕੇ ਉਪਰ ਵੱਡਾ ਪੁਲਿਸ ਬਲ ਤੈਨਾਤ ਰਹੇਗਾ ਜਿਨ੍ਹਾਂ ਕੋਲ ਹਰ ਤਰ੍ਹਾਂ ਦੇ ਹਥਿਆਰ ਅਤੇ ਸਾਜੋ ਸਮਾਨ ਹੋਵੇਗਾ ਤਾਂ ਜੋ ਸ਼ੱਕੀ ਵਿਅਕਤੀਆਂ ਜਾਂ ਗਲਤ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ । 

Continues below advertisement

ਮੁਲਾਜ਼ਮਾਂ ਨੂੰ ਸਖਤ ਹਦਾਇਤਾਂ ਜਾਰੀ

ਇਸ ਤੋਂ ਇਲਾਵਾ ਪੂਰੀ ਰਾਤ ਪੀਸੀਆਰ ਮੁਲਾਜ਼ਮ ਸ਼ਹਿਰ ਦੇ ਅੰਦਰ ਗਸ਼ਤ ਕਰਨਗੇ। ਉਨ੍ਹਾਂ ਕਿਹਾ ਕਿ ਨਾਕੇਬੰਦੀ ਦੌਰਾਨ ਤੈਨਾਤ ਮੁਲਾਜ਼ਮਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੇਰ ਰਾਤ ਤੱਕ ਬਿਨਾਂ ਕਿਸੇ ਕੰਮ ਤੋਂ ਆਵਾਜਾਈ ਕਰਨ ਵਾਲੇ ਅਤੇ ਸ਼ੱਕੀ ਪੁਰਸ਼ਾਂ ਨੂੰ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਅਤੇ ਉਨ੍ਹਾਂ ਦੀ ਚੈਕਿੰਗ ਕੀਤੀ ਜਾਵੇ ਜੇ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸ ਖਿਲਾਫ ਕਾਰਵਾਈ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।