ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਾਲੀ ਪੁਲਿਸ ਨੇ ਐਤਵਾਰ ਨੂੰ ਸੈਕਟਰ-4 ਸਥਿਤ ਐਮਐਲਏ ਹੋਸਟਲ ਦੇ ਫਲੈਟ ਨੰਬਰ 39 ਵਿੱਚ ਛਾਪਾ ਮਾਰਿਆ ਪਰ ਫਲੈਟ ਖੁੱਲ੍ਹਾ ਹੋਣ ਦੇ ਬਾਵਜੂਦ ਇੱਥੇ ਕੋਈ ਨਹੀਂ ਮਿਲਿਆ। ਇਸ ਤੋਂ ਬਾਅਦ ਟੀਮ ਵਿੱਚ ਸ਼ਾਮਲ ਮੁਹਾਲੀ ਦੇ ਐਸਪੀ, ਡੀਐਸਪੀ ਅਤੇ ਇੰਸਪੈਕਟਰ ਨੇ ਸੈਕਟਰ-3 ਥਾਣੇ ਨੂੰ ਸੂਚਨਾ ਦਿੱਤੀ। ਟੀਮ ਵਿੱਚ ਐਸਪੀ ਇਨਵੈਸਟੀਗੇਸ਼ਨ ਵਜ਼ੀਰ ਸਿੰਘ ਖਹਿਰਾ, ਡੀਐਸਪੀ ਗੁਰਪ੍ਰੀਤ ਸਿੰਘ ਅਤੇ ਮੁਹਾਲੀ ਫੇਜ਼-1 ਸਟੇਟ ਕਰਾਈਮ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਸ਼ਿਵਦੀਪ ਸਿੰਘ ਸ਼ਾਮਲ ਸੀ।


ਦੱਸ ਦਈਏ ਕਿ ਮਜੀਠੀਆ ਖਿਲਾਫ 20 ਦਸੰਬਰ ਨੂੰ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਨਸ਼ਾ ਤਸਕਰੀ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਤੱਕ  ਫਿਲਹਾਲ ਮਜੀਠੀਆ ਲਾਪਤਾ ਦੱਸਿਆ ਜਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਡਰ ਹੈ ਕਿ ਮਜੀਠੀਆ ਗ੍ਰਿਫਤਾਰੀ ਤੋਂ ਬਚਣ ਲਈ ਦੇਸ਼ ਤੋਂ ਬਾਹਰ ਜਾ ਸਕਦੇ ਹੈ। ਇਸ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ।


ਡਰੱਗ ਵਿਰੋਧੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ 'ਤੇ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਹ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਨਵੰਬਰ 2017 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ। ਇਸ ਦੇ ਬਾਵਜੂਦ ਐਸਆਈਟੀ ਹੁਣ ਦਾਅਵਾ ਕਰਦੀ ਹੈ ਕਿ ਸੀਲਬੰਦ ਰਿਪੋਰਟ ਵਿੱਚ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਮੁਲਜ਼ਮ ਵਜੋਂ ਦਰਜ ਹੈ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਮਜੀਠੀਆ ਖ਼ਿਲਾਫ਼ ਧਾਰਾ-25, 27-ਏ ਅਤੇ 29 ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ।



ਇਹ ਵੀ ਪੜ੍ਹੋ: Omicron in India: Omicron ਦੇ ਕਹਿਰ ਵਿਚਕਾਰ EC ਨੇ ਸੱਦੀ ਸਿਹਤ ਸਕੱਤਰ ਨਾਲ ਮੀਟਿੰਗ, ਚੋਣਾਂ ਬਾਰੇ ਹੋ ਸਕਦਾ ਹੈ ਫੈਸਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904