ਪੜਚੋਲ ਕਰੋ

ਅੰਤਿਮ ਪੜਾਅ 'ਤੇ ਪਹੁੰਚੀ ਪੰਜਾਬ ਪੁਲਿਸ ਦੀ ਤਫਤੀਸ਼, ਤਸਵੀਰਾਂ ਤੇ ਵੀਡੀਓਜ਼ ਦੀ ਕਰ ਰਹੀ ਜਾਂਚ

ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਜਾਂਚ ਲਗਭਗ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ ਤਸਵੀਰਾਂ ਸਮੇਤ ਘਟਨਾ ਨਾਲ ਸਬੰਧਤ 46 ਵੀਡੀਓਜ਼ ਦੀ ਜਾਂਚ ਪੂਰੀ ਕਰ ਲਈ ਹੈ।

Punjab News : ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਜਾਂਚ ਲਗਭਗ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ ਤਸਵੀਰਾਂ ਸਮੇਤ ਘਟਨਾ ਨਾਲ ਸਬੰਧਤ 46 ਵੀਡੀਓਜ਼ ਦੀ ਜਾਂਚ ਪੂਰੀ ਕਰ ਲਈ ਹੈ। 23 ਫਰਵਰੀ ਨੂੰ ਹੋਏ ਹਮਲੇ ਦੌਰਾਨ ਬਣਾਈਆਂ ਗਈਆਂ 150 ਤੋਂ ਵੱਧ ਵੀਡੀਓਜ਼ ਨੂੰ ਸਕੈਨ ਕਰਨ ਤੋਂ ਬਾਅਦ ਪੁਲਿਸ ਨੇ ਠੋਸ ਸਬੂਤ ਇਕੱਠੇ ਕੀਤੇ ਹਨ। ਹਾਲਾਂਕਿ ਪੁਲਿਸ ਦੇ ਉੱਚ ਅਧਿਕਾਰੀ ਇਸ ਮਾਮਲੇ 'ਚ ਚੁੱਪ ਧਾਰੀ ਬੈਠੇ ਹਨ।

ਪੁਲਿਸ ਮੁਲਾਜ਼ਮਾਂ 'ਤੇ ਹੋਏ ਹਮਲੇ 

ਜਾਂਚ ਰਿਪੋਰਟ 'ਚ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ 'ਤੇ ਹੋਏ ਹਮਲੇ ਤੋਂ ਇਲਾਵਾ ਥਾਣੇ 'ਤੇ ਹਮਲੇ ਦੇ ਪੂਰੇ ਵੇਰਵੇ ਹਨ। ਅਗਵਾ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਸ਼ਿਕਾਇਤਕਰਤਾ ਪੀੜਤ ਵਰਿੰਦਰ ਸਿੰਘ ਦੇ ਬਿਆਨ ਮੁੜ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਿਸ ਨੇ 16 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੁੱਟਮਾਰ, ਅਗਵਾ ਤੇ ਲੁੱਟ-ਖੋਹ ਦਾ ਕੇਸ ਦਰਜ ਕੀਤਾ ਸੀ।

ਇਸ ਕਾਰਨ ਦਿੱਤਾ ਸੀ ਅਜਨਾਲਾ ਦੇ ਬਾਹਰ ਧਰਨਾ

ਪੁਲਿਸ ਨੇ ਕਾਰਵਾਈ ਕਰਦੇ ਹੋਏ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਵਿਰੋਧ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਭੀੜ ਨੇ ਥਾਣੇ 'ਤੇ ਹਮਲਾ ਕਰਕੇ ਐਸਪੀ ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ। ਅੰਮ੍ਰਿਤਪਾਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤ ਕੇ ਥਾਣੇ 'ਤੇ ਹਮਲਾ ਕਰਨ ਦਾ ਦੋਸ਼ ਸੀ। ਇਸ ਤੋਂ ਬਾਅਦ ਪੁਲਿਸ ਨੇ ਗ੍ਰਿਫਤਾਰ ਤੂਫਾਨ ਸਿੰਘ ਨੂੰ ਕਲੀਨ ਚਿੱਟ ਦੇ ਕੇ ਜੇਲ੍ਹ ਤੋਂ ਰਿਹਾਅ ਕਰਵਾ ਦਿੱਤਾ।

ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਮਜ਼ਬੂਤ 

ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ 'ਤੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਕੀਤੇ ਜਾਣ ਤੋਂ ਬਾਅਦ ਸੂਬੇ 'ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਨਾਲ ਹੀ ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਪੁਲਿਸ ਨੇ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਦੇ ਆਲੇ-ਦੁਆਲੇ ਪੁਲਿਸ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਨੂੰ ਭੇਜੀਆਂ ਗਈਆਂ ਵਾਧੂ ਕੰਪਨੀਆਂ ਦੀ ਤਾਇਨਾਤੀ ਅਜੇ ਬਾਕੀ ਹੈ। ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਜਦੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਤਾਂ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਵੀ ਆਸਪਾਸ ਮੌਜੂਦ ਸਨ। ਪੁਲਿਸ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget