ਪੜਚੋਲ ਕਰੋ

Drug war: ਪੰਜਾਬ ਪੁਲਿਸ ਨਸ਼ਾਂ ਤਸਕਰਾਂ ਖਿਲਾਫ਼ ਕਰਨ ਜਾ ਰਹੀ ਵੱਡੀ ਕਾਰਵਾਈ, 59 ਕੇਸਾਂ ਦੀ ਪੜਤਾਲ ਮੁਕੰਮਲ

Big Action Against Drug Smugglers - ਪਿਛਲੇ 15 ਮਹੀਨਿਆਂ ਤੋਂ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਡਰਾਈਵ ਚਲਾ ਕੇ ਡਰੱਗ ਤਸਕਰਾਂ ਦਾ ਨੈੱਟਵਰਕ ਖ਼ਤਮ ਕੀਤਾ ਜਾ ਰਿਹਾ ਹੈ। ਉੱਥੇ ਉਨ੍ਹਾਂ ਦੀ ਇਸ ਕਾਲੀ ਕਮਾਈ ਨਾਲ ਬਣਾਈ ਜਾਇਦਾਦ ਵੀ ਜ਼ਬਤ ਕੀਤੀ ਜਾ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਡਰੱਗ ਖਿਲਾਫ਼ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਐਂਟੀ ਡਰੱਗ ਟਾਸਕ ਫੋਰਸ ਨੇ ਹੁਣ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਜ਼ਤਬ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। 

ਇਸੇ ਤਹਿਤ ਹੁਣ ਡਰੱਗ ਤਸਕਰੀ ਦੇ 59 ਮਾਮਲਿਆਂ 'ਚ 31 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਤਿਆਰੀ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਡਰੱਗ ਤਸਕਰਾਂ ਨਾਲ ਸਬੰਧਤ ਇਸ ਜਾਇਦਾਦ ਦਾ ਵੇਰਵਾ ਤਿਆਰ ਕਰ ਲਿਆ ਗਿਆ ਹੈ। ਐੱਸਟੀਐੱਫ, ਪੰਜਾਬ ਪੁਲਿਸ ਵੱਲੋਂ ਇਸ ਨੂੰ ਲੈ ਕੇ ਡਾਟਾ ਤਿਆਰ ਕਰ ਲਿਆ ਗਿਆ ਹੈ। 

ਪਿਛਲੇ 15 ਮਹੀਨਿਆਂ ਤੋਂ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਡਰਾਈਵ ਚਲਾ ਕੇ ਡਰੱਗ ਤਸਕਰਾਂ ਦਾ ਨੈੱਟਵਰਕ ਖ਼ਤਮ ਕੀਤਾ ਜਾ ਰਿਹਾ ਹੈ। ਉੱਥੇ ਉਨ੍ਹਾਂ ਦੀ ਇਸ ਕਾਲੀ ਕਮਾਈ ਨਾਲ ਬਣਾਈ ਜਾਇਦਾਦ ਵੀ ਜ਼ਬਤ ਕੀਤੀ ਜਾ ਰਹੀ ਹੈ। ਹੁਣ ਤਕ ਸੂਬੇ 'ਚ 111 ਵੱਡੇ ਨਸ਼ਾ ਤਸਕਰਾਂ ਦੀ 88.3 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।

ਪੰਜਾਬ ਪੁਲਿਸ ਦੀ ਹੁਣ ਤੱਕ ਦੀ ਰਿਕਵਰੀ 

 9 ਅਕਤੂਬਰ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਗਿੱਲ ਨੇ ਦੱਸਿਆ ਸੀ ਕਿ  15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 

ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget