ਪੜਚੋਲ ਕਰੋ

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

Jalandhar News :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ

Jalandhar News :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ (Drug Smugglers) ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

ਵਿਸ਼ੇਸ਼ ਡੀਜੀਪੀ ਵੱਲੋ ਆਈ.ਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ਲੇ ਦੇ ਨਾਲ ਬੀਐਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿਖੇ ਬੀਐਸਐਫ, ਪੰਜਾਬ ਪੁਲਿਸ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ—ਕਮ—ਰੀਵਿਊ ਮੀਟਿੰਗ ਕੀਤੀ ਗਈ ਤਾਂ ਜੋ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਾਜ ਦੀ ਸਰਹੱਦ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਆਈਜੀਪੀ ਲਾਅ ਐਂਡ ਆਰਡਰ ਪਰਦੀਪ ਯਾਦਵ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਬੀਐਸਐਫ ਦੇ ਛੇ ਡੀਆਈਜੀਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਸੁਰੱਖਿਆ ਬਲ ਇੱਕਜੁਟ ਹੋਣ ਤੇ ਇੱਕ ਟੀਮ ਵਜੋਂ ਕੰਮ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਕੈਮਰੇ ਲਗਾਉਣ ਦਾ ਕੰਮ ਜ਼ੋਰਾਂ ਤੇ ਜਾਰੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਥਾਣਿਆਂ ਸਮੇਤ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਬਾਰਡਰ ਪੁਲਿਸ ਨੂੰ ਵਾਧੂ ਪੁਲਿਸ ਬਲ ਅਤੇ ਵਾਹਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਜਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡਰੋਨ ਗਤੀਧਿਆਂ ਬਾਰੇ ਇਤਲਾਹ ਦੇਣ ਅਤੇ ਉਪਰੰਤ ਨਸਿ਼ਆਂ ਤੇ ਹਥਿਆਰਾਂ ਦੀ ਬਰਮਾਦਗੀ ਹੋਣ ਦੀ ਸੂਰਤ ਵਿੱਚ ਇਤਲਾਹ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦਾ ਇਨਾਮ ਪਹਿਲਾਂ ਹੀ ਘੋਸਿ਼ਤ ਕੀਤਾ ਹੋਇਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਦੇ ਹਿੱਸੇ ਵਜੋਂ ਮਹੀਨੇ ਵਿੱਚ ਘੱਟੋ ਘੱਟ ਇੱਕ ਜਾਂ ਦੋ ਵਾਰ ਸਰਹੱਦੀ ਪਿੰਡਾਂ ਵਿੱਚ ਰਾਤ ਦੀ ਠਹਿਰ ਨੂੰ ਯਕੀਨੀ ਬਣਾਉਣ ਲਈ ਤਾਕੀਦ ਕੀਤੀ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਵਪਾਰਕ ਮਾਤਰਾ ਵਿੱਚ ਨਸਿ਼ਆਂ ਸਮੇਤ ਫੜੇ ਗਏ ਵੱਡੇ ਨਾਰਕੋ ਸਮੱਗਲਰਾਂ (Drug Smugglers) ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਹਨਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਾਲ ਪੰਜਾਬ ਪੁਲਿਸ ਵੱਲੋਂ 12.99 ਕਰੋੜ ਰੁਪਏ ਦੀਆਂ 30 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਉਹਨਾਂ ਨੇ ਸਰਹੱਦੀ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਸਿਵਿਕ ਐਕਸ਼ਨ ਪ੍ਰਰੋਗਰਾਮ ਲਾਗੂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਬੁਨਿਆਦੀ ਢਾਂਚਾ, ਸਿੱਖਿਆ, ਆਵਾਜਾਈ, ਸੰਚਾਰ ਆਦਿ ਦੀਆਂ ਸਹੂਲਤਾਂ ਨੂੰ ਅਪਗਰੇਡ ਕਰਨਾ ਸ਼ਾਮਲ ਹੈ। ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚ ਪਾਰਕ ਅਤੇ ਮੈਦਾਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੁਲਿਸ ਅਧਿਕਾਰੀਆਂ ਨੂੰ ਮਾਈਨਿੰਗ ਮਾਫੀਆ ਤੇ ਸਿ਼ਕੰਜਾ ਕੱਸਣ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget