Amritpal Singh Row: ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਦੌਰਾਨ ਭਲਕੇ ਦੁਪਹਿਰ 12 ਵਜੇ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।


ਬਠਿੰਡਾ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪਟਿਆਲਾ, ਮੋਗਾ, ਮੁਹਾਲੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਨੈੱਟ ਬੰਦ ਕਰ ਦਿੱਤੇ ਗਏ ਹਨ। ਲੋਕਾਂ ਦੇ ਫ਼ੋਨ ਆ ਰਹੇ ਹਨ, ਪਰ ਇੰਟਰਨੈੱਟ ਕੰਮ ਨਹੀਂ ਕਰ ਰਿਹਾ।


ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।


ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ


ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦੇ ਪਿੱਛੇ ਸਵੇਰ ਤੋਂ ਹੀ ਭਾਰੀ ਪੁਲਸ ਫੋਰਸ ਤਾਇਨਾਤ ਸੀ। ਦੂਜੇ ਪਾਸੇ ਜਦੋਂ ਇਹ ਕਾਫ਼ਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਨੇ ਇਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਇਸ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।