ਪੜਚੋਲ ਕਰੋ
Advertisement
ਵਿਜੀਲੈਂਸ ਤੋਂ ਬੱਚਣ ਲਈ ਸਕੂਟੀ ਖੋਹ ਕੇ ਫਰਾਰ ਹੋਏ ਪੁਲਿਸ ਮੁਲਾਜ਼ਮ , ਦੋ ਵਾਰ ਸਕੂਟੀ ਤੋਂ ਡਿੱਗੇ
Punjab News : ਪੰਜਾਬ ਵਿੱਚ ਬੁੱਧਵਾਰ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ , ਜਦੋਂ ਦੋ ਪੁਲਿਸ ਅਧਿਕਾਰੀ ਵਿਜੀਲੈਂਸ ਦੇ ਛਾਪੇ ਤੋਂ ਬਚਣ ਲਈ ਇੱਕ ਕੁੜੀ ਦੀ ਸਕੂਟਰੀ ਖੋਹ ਕੇ ਫਰਾਰ ਹੋ ਗਏ ਅਤੇ ਦੌੜਦੇ ਸਮੇਂ ਦੋ ਵਾਰ
Punjab News : ਪੰਜਾਬ ਵਿੱਚ ਬੁੱਧਵਾਰ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ , ਜਦੋਂ ਦੋ ਪੁਲਿਸ ਅਧਿਕਾਰੀ ਵਿਜੀਲੈਂਸ ਦੇ ਛਾਪੇ ਤੋਂ ਬਚਣ ਲਈ ਇੱਕ ਕੁੜੀ ਦੀ ਸਕੂਟਰੀ ਖੋਹ ਕੇ ਫਰਾਰ ਹੋ ਗਏ ਅਤੇ ਦੌੜਦੇ ਸਮੇਂ ਦੋ ਵਾਰ ਡਿੱਗ ਗਏ। ਦੋਵੇਂ ਪੁਲਿਸ ਮੁਲਾਜ਼ਮ ਛਾਪੇਮਾਰੀ ਵਾਲੀ ਥਾਂ 'ਤੇ ਆਪਣੀ ਕਾਰ ਛੱਡ ਕੇ ਲੜਕੀ ਦੀ ਸਕੂਟੀ 'ਤੇ ਭੱਜ ਗਏ ਪਰ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ।
Viral video of Punjab police officers, they are escape from a vigilance raid and ran away on a girl's scooty after leaving their car at the spot. When the villagers chased them, they lost their composure and hits scooty twice. pic.twitter.com/bqJHVO5ydt
— Nikhil Choudhary (@NikhilCh_) August 9, 2023
ਇਸ ਦੌਰਾਨ ਗਲੀਆਂ 'ਚ ਭੱਜਦੇ ਸਮੇਂ ਉਨ੍ਹਾਂ ਦਾ ਸੰਤੁਲਨ ਵਿਗੜ ਗੁਆ ਅਤੇ ਸਕੂਟੀ ਖੰਬੇ ਨਾਲ ਟਕਰਾ ਗਈ। ਪੁਲਿਸ ਮੁਲਾਜ਼ਮਾਂ ਦਾ ਪਿੱਛਾ ਕਰਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਦੋਵਾਂ ਨੇ ਇੱਕ ਵਾਰ ਫਿਰ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੂ-ਟਰਨ ਲੈਣ ਦੀ ਕੋਸ਼ਿਸ਼ ਵਿੱਚ ਸਕੂਟੀ ਖੰਬੇ ਨਾਲ ਟਕਰਾ ਗਈ। ਇਸ ਦੌਰਾਨ ਸਕੂਟੀ ਪਲਟ ਗਈ ਅਤੇ ਪੁਲਿਸ ਮੁਲਾਜ਼ਮ ਦੀ ਲੱਤ 'ਤੇ ਡਿੱਗ ਗਈ ,ਜਦਕਿ ਦੂਜਾ ਪੁਲਿਸ ਮੁਲਾਜ਼ਮ ਪਿੰਡ ਵਾਸੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਦੱਸ ਦੇਈਏ ਕਿ ਇਹ ਘਟਨਾ ਪੰਜਾਬ ਵਿਜੀਲੈਂਸ ਵੱਲੋਂ ਇੱਕ ਏ.ਐੱਸ.ਆਈ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਵਾਪਰੀ ਹੈ। ਬੀਤੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।ਸ਼ਿਕਾਇਤ ਦੀ ਮੁੱਢਲੀ ਜਾਂਚ ਦੇ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਸਪੋਰਟਸ
ਤਕਨਾਲੌਜੀ
ਪੰਜਾਬ
Advertisement