ਮੁੱਖ ਮੰਤਰੀ ਨੂੰ ਮਿਲੀ ਧਮਕੀ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ ! ਹੋਟਲਾਂ ਤੇ ਪੀਜੀ ਵਿੱਚ ਚੈਕਿੰਗ, ਰਾਤਾਂ ਨੂੰ ਹੋਣ ਲੱਗੀ ਨਾਕਾਬੰਦੀ
ਹੁਣ ਰਾਤ ਨੂੰ ਵੀ ਸਖ਼ਤ ਨਾਕਾਬੰਦੀ ਅਤੇ ਰਾਤ ਦੀ ਚੈਕਿੰਗ ਕੀਤੀ ਜਾਵੇਗੀ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਨੇ ਰਾਤ ਦੀ ਗਸ਼ਤ ਵਧਾ ਦਿੱਤੀ ਹੈ ਤੇ ਜ਼ਮਾਨਤ 'ਤੇ ਬਾਹਰ ਆਏ ਅਪਰਾਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।

Punjab News: 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਅੱਜ ਪੁਲਿਸ ਨੇ ਕਈ ਜ਼ਿਲ੍ਹਿਆਂ ਵਿੱਚ ਚੈਕਿੰਗ ਮੁਹਿੰਮ ਚਲਾਈ, ਜਿਸ ਵਿੱਚ ਹੋਟਲਾਂ, ਪੀਜੀ, ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਗਈ।
ਹੁਣ ਰਾਤ ਨੂੰ ਵੀ ਸਖ਼ਤ ਨਾਕਾਬੰਦੀ ਅਤੇ ਰਾਤ ਦੀ ਚੈਕਿੰਗ ਕੀਤੀ ਜਾਵੇਗੀ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਨੇ ਰਾਤ ਦੀ ਗਸ਼ਤ ਵਧਾ ਦਿੱਤੀ ਹੈ ਤੇ ਜ਼ਮਾਨਤ 'ਤੇ ਬਾਹਰ ਆਏ ਅਪਰਾਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਕਿਹਾ ਹੈ ਕਿ ਜੇ ਕੋਈ ਤੁਹਾਡੇ ਨਾਲ ਰਹਿਣ ਆਉਂਦਾ ਹੈ, ਤਾਂ ਉਸਦੀ ਪਛਾਣ ਦੀ ਪੁਸ਼ਟੀ ਕਰਵਾਓ, ਖਾਸ ਕਰਕੇ ਪੀਜੀ ਮਾਲਕ ਧਿਆਨ ਦੇਣ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਮੁੱਖ ਮੰਤਰੀ ਤੋਂ ਲੈ ਕੇ ਸਾਰੇ ਮੰਤਰੀਆਂ ਤੱਕ, ਹਰ ਕੋਈ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲਵੇਗਾ। ਹਾਲ ਹੀ ਵਿੱਚ, ਖਾਲਿਸਤਾਨੀ ਅਤੇ 'ਸਿੱਖਸ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅਜਿਹੀ ਸਥਿਤੀ ਵਿੱਚ, ਪੁਲਿਸ ਕੋਈ ਵੀ ਢਿੱਲ ਦੇਣ ਦੇ ਮੂਡ ਵਿੱਚ ਨਹੀਂ ਹੈ। ਇਸ ਹਫ਼ਤੇ, ਚੰਡੀਗੜ੍ਹ ਹੈੱਡਕੁਆਰਟਰ 'ਤੇ ਤਾਇਨਾਤ ਸਾਰੇ ਅਧਿਕਾਰੀ ਫੀਲਡ ਵਿੱਚ ਹੋਣਗੇ ਅਤੇ ਸਥਿਤੀ ਨੂੰ ਖੁਦ ਸੰਭਾਲਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ






















