Punjab News: ਅਲਰਟ 'ਤੇ ਪੰਜਾਬ ਪੁਲਿਸ, ਜਾਣੋ ਸਾਰੇ Interstate Routes ਕਿਉਂ ਕੀਤੇ ਗਏ ਸੀਲ ?
Punjab News: ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਅੰਤਰਰਾਜੀ ਰਸਤਿਆਂ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਐਂਟੀ ਸੈਬੋਟਾਈਜ਼ ਟੀਮਾਂ ਨੇ ਅੱਜ ਦਿਨ ਭਰ ਤਲਾਸ਼ੀ ਮੁਹਿੰਮ ਚਲਾਈ।

Punjab News: ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਅੰਤਰਰਾਜੀ ਰਸਤਿਆਂ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਐਂਟੀ ਸੈਬੋਟਾਈਜ਼ ਟੀਮਾਂ ਨੇ ਅੱਜ ਦਿਨ ਭਰ ਤਲਾਸ਼ੀ ਮੁਹਿੰਮ ਚਲਾਈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਾਨੂੰਨ ਵਿਵਸਥਾ ਦੀ ਸਮੁੱਚੀ ਮਸ਼ੀਨਰੀ ਤਲਾਸ਼ੀ ਮੁਹਿੰਮ ਵਿੱਚ ਲੱਗੀ ਰਹੀ ਅਤੇ ਪੰਜਾਬ ਪੁਲਿਸ ਨੇ ਇਸ ਵਿੱਚ ਡੌਗ ਸਕੁਐਡ ਦੀ ਮਦਦ ਵੀ ਲਈ।
ਡੀ.ਜੀ.ਪੀ. ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ 10 ਦਿਨਾਂ ਲਈ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਦੇਸ਼ ਵਿਰੋਧੀ ਤੱਤਾਂ, ਅੱਤਵਾਦੀਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਨਜ਼ਰ ਰੱਖੀ ਜਾਏ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੂਰੀ ਸਰਹੱਦ 'ਤੇ ਚੌਕਸੀ ਵਧਾਈ ਜਾਵੇ ਅਤੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਆਉਣ ਵਾਲੇ ਵਾਹਨਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਗਣਤੰਤਰ ਦਿਵਸ ਦੌਰਾਨ, ਪੂਰੇ ਰਾਜ ਨੂੰ ਸੀਲ ਕਰ ਦਿੱਤਾ ਜਾਂਦਾ ਹੈ ਤਾਂ ਜੋ ਵਿਦੇਸ਼ੀ ਤਾਕਤਾਂ ਕੋਈ ਸਮੱਸਿਆ ਪੈਦਾ ਨਾ ਕਰ ਸਕਣ। ਪੰਜਾਬ ਪੁਲਿਸ ਨੇ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਨੇੜੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕੀਤਾ ਹੈ।
ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਨੂੰ ਅਗਲੇ ਕੁਝ ਦਿਨਾਂ ਲਈ ਕਾਨੂੰਨ ਵਿਵਸਥਾ ਦੀ ਨਿਗਰਾਨੀ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਤੋਂ ਪਹਿਲਾਂ, ਉਨ੍ਹਾਂ ਨੂੰ ਨਿੱਜੀ ਤੌਰ 'ਤੇ ਕੁਝ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ, ਕਿਉਂਕਿ ਗਣਤੰਤਰ ਦਿਵਸ 'ਤੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਥਾਵਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣਾ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















