Punjab News: ਅਲਰਟ 'ਤੇ ਪੰਜਾਬ ਪੁਲਿਸ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ; ਇੰਝ ਕੀਤੇ ਕਾਬੂ...
Punjab News: ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁਹਿੰਮ "ਨਸ਼ਿਆਂ ਵਿਰੁੱਧ ਜੰਗ" ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪਾਇਲ ਪੁਲਿਸ ਨੇ ਖੰਨਾ ਦੇ ਐਸਐਸਪੀ ਡਾ. ਜੋਤੀ ਯਾਦਵ

Punjab News: ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁਹਿੰਮ "ਨਸ਼ਿਆਂ ਵਿਰੁੱਧ ਜੰਗ" ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪਾਇਲ ਪੁਲਿਸ ਨੇ ਖੰਨਾ ਦੇ ਐਸਐਸਪੀ ਡਾ. ਜੋਤੀ ਯਾਦਵ ਬੈਂਸ ਆਈਪੀਐਸ ਦੇ ਨਿਰਦੇਸ਼ਾਂ 'ਤੇ, ਇੱਕ ਸਪਲੈਂਡਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਇਲ ਦੇ ਡੀਐਸਪੀ ਹੇਮੰਤ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸਐਚਓ ਇੰਸਪੈਕਟਰ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਪਾਰਟੀ ਪਿੰਡ ਦਾਊ ਮਾਜਰਾ ਵੱਲੋਂ ਗਸ਼ਤ ਕਰ ਰਹੀ ਸੀ। ਸ਼ਾਮ ਛੇ ਵਜੇ ਦੇ ਕਰੀਬ ਪਾਇਲ ਦੇ ਪਾਵਰ ਗਰਿੱਡ ਕੋਲ ਪਹੁੰਚੀ ਤਾਂ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ-55-ਬੀ-6334 'ਤੇ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਦੋਵੇਂ ਨੌਜਵਾਨ ਪਿੱਛੇ ਮੁੜੇ ਅਤੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਚੌਕਸੀ ਨਾਲ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਫੜ ਲਿਆ।
ਮੋਟਰਸਾਈਕਲ ਦੀ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਤਨਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 9 ਅਤੇ ਆਸੂਦੀਪ ਉਰਫ਼ ਆਸੂ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰਬਰ 7, ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪਾਇਲ ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਇਲ ਦੇ ਐਸਐਚਓ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਹੋਰ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਹੋਰ ਗੰਭੀਰ ਮਾਮਲਿਆਂ ਦਾ ਖੁਲਾਸਾ ਹੋਣ ਦੀ ਪ੍ਰਬਲ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















