Ludhiana News: ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਦਫ਼ਤਰ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਵਰਦੀ ਵਿਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਬਾਕਾਇਦਾ ਲਿਖਤੀ ਤੌਰ 'ਤੇ ਹੁਕਮ ਵੀ ਜਾਰੀ ਕੀਤੇ ਗਏ ਹਨ। 

ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਦਫ਼ਤਰ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਦਾ ਸਿਵਲ ਕੱਪੜਿਆਂ ਵਿਚ ਪਹਿਰਾਵਾ ਸਹੀ ਨਹੀਂ ਹੁੰਦਾ ਤੇ ਉਨ੍ਹਾਂ ਵੱਲੋਂ ਜੀਨ, ਟੀ-ਸ਼ਰਟ, ਸਪੋਰਟਸ ਬੂਟ ਆਦਿ ਪਾਏ ਹੁੰਦੇ ਹਨ। ਇਸ ਲਈ ਸਮੂਹ ਕਰਮਚਾਰੀਆਂ ਤੇ ਕਰਮਚਾਰਨਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਰਸਮੀ ਪੈਂਟ ਸ਼ਰਟ ਅਤੇ ਸਲਵਾਰ ਸੂਟ ਸਮੇਤ ਦੁਪੱਟਾ ਪਹਿਨਿਆ ਜਾਣਾ ਯਕੀਨੀ ਬਣਾਉਣਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।