Punjab News: ਪੰਜਾਬ ਦੇ ਲੋਕਾਂ ਦੀ ਸਹੂਲਤ ਦੇ ਲਈ ਪੁਲਿਸ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਪਹਿਲ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਡੀਜੀਪੀ ਵੱਲੋਂ ਇਹ ਫੈਸਲਾ ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਇਹ ਹੁਕਮ ਸਾਰੇ Working Days 'ਤੇ ਲਾਗੂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ।
ਪੁਲਿਸ ਦੇ ਉਪਰੋਕਤ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ 'ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Amritpal Singh: ਲੋਕ ਸਭਾ ਚੋਣਾਂ ਜਿੱਤਣ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਮੁਲਕਾਤ ਕਰਕੇ ਮਾਪੇ ਖੁਸ਼