ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਵੱਲੋਂ ਇਸ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯਾਦ ਰਹੇ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬਾਇਜਾਨ ਤੋਂ ਲੈ ਕੇ ਆਈ ਹੈ। ਓਧਰ ਸਚਿਨ ਬਿਸ਼ਨੋਈ ਨੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਦੁਬਈ ਵਿਚ ਬਣਾਈ ਗਈ ਸੀ। 



ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਬਿਸ਼ਨੋਈ ਤੋਂ ਹਾਲੇ ਤਕ ਦੀ ਪੁੱਛਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਗੈਂਗਸਟਰ ਵਿਕਰਮ ਬਰਾੜ ਦੇ ਨਾਲ ਰਹਿ ਰਿਹਾ ਸੀ। ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਪਿਛਲੇ ਹਫਤੇ ਹੀ ਯੂਏਈ ਤੋਂ ਲਿਆਈ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਇਹ ਯਤਨ ਕੀਤਾ ਜਾਵੇਗਾ ਕਿ ਦੋਵਾਂ ਮੁਲਜ਼ਮਾਂ ਨੂੰ ਇਕੱਠਿਆਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਜਾਵੇ।ਦੋਵਾਂ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ। 


ਹਾਲੇ ਤਕ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਰਮ ਬਰਾੜ ਵੱਲੋਂ ਮੂਸੇਵਾਲਾ ਨੂੰ ਮਾਰਨ ਲਈ ਪੈਸੇ ਅਤੇ ਹਥਿਆਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਠੀਕ ਪਹਿਲਾਂ ਸਚਿਨ ਬਿਸ਼ਨੋਈ ਨੂੰ ਫ਼ਰਜ਼ੀ ਪਾਸਪੋਰਟ 'ਤੇ ਵਿਦੇਸ਼ ਭੇਜ ਦਿੱਤਾ ਸੀ।ਹੱਤਿਆ ਨੂੰ ਅੰਜਾਮ ਦੇਣ ਲਈ ਸਚਿਨ ਨੇ ਕੈਨੇਡਾ ਵਿਚ ਬੈਠੇ ਗੈਂਗਸਟਰ ਤੋਂ ਅੱਤਵਾਦੀ ਐਲਾਨੇ ਗਏ ਸਤਿੰਦਰਜੀਤ ਸਿੰਘ ਗੋਲਡੀ ਬਰਾੜ, ਤਿਹਾੜ ਜੇਲ੍ਹ ਵਿਚ ਬੰਦ ਕਾਲਾ ਜਨੌੜੀ ਅਤੇ ਲਾਰੈਂਸ ਨਾਲ ਮਿਲ ਕੇ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਿੱਧੂ ਮੂਸੇਵਾਲਾ ਦੇ ਮਾਪੇ ਵੀ ਸਚਿਨ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਮੰਗ ਕਰ ਚੁੱਕੇ ਹਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial