illegal Mining :  ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਪਾਰਟੀ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ, ਜੋ ਮਹਿਜ਼ ਚੋਣ ਡਰਾਮਾ ਸਾਬਤ ਹੋਇਆ। ਇਹ ਕਹਿਣਾ ਹੈ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਗਠਿਤ ਇਲਾਕਾ ਸੰਘਰਸ਼ ਕਮੇਟੀ ਦੇ ਹਮਾਇਤੀ ਪ੍ਰੇਮ ਦੱਤ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਥਾਨਕ ਪ੍ਰਧਾਨ ਗੋਪਾਲ ਸਿੰਘ ਸਿੱਧੂ, ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਸਿਮਰਨਜੀਤ ਸਿੰਘ ਅਤੇ ਨੰਗਲ ਜ਼ਿਲ੍ਹੇ ਦੇ ਪਿੰਡ ਭਲਾਣ ਦੇ ਸਰਪੰਚ ਅਮਨਦੀਪ ਸ਼ਰਮਾ ਤੇ ਸਾਬਕਾ ਸਰਪੰਚ ਪਿਆਰਾ ਸਿੰਘ ਦਾ।


ਇਹ ਵੀ ਪੜ੍ਹੋ : Sidhu Moose Wala : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ , ਪਿੰਡ ਮੂਸਾ ਦੇ ਸਕੂਲ 'ਚ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ


ਇਨ੍ਹਾਂ ਸਾਰਿਆਂ ਨੇ ਅੱਜ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੀ ਜ਼ਮੀਨੀ ਹਲਾਤਾਂ ਦੀ ਵੀਡੀਓ ਜਾਰੀ ਕਰਦਿਆਂ ਖੁਲਾਸਾ ਕੀਤਾ ਕਿ ਪੁਲੀਸ ਦੀ ਸੁਰੱਖਿਆ ਹੇਠ ਇਸ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਯਾਨੀ ਕਿ ਇਸ ਗੈਰ-ਕਾਨੂੰਨੀ ਕੰਮ ਨੂੰ ਰੋਕਣ ਦੀ ਜਿੰਮੇਵਾਰੀ ਜਿਨ੍ਹਾਂ ਦੀ ਹੈ, ਉਹ ਇਸ ਕੰਮ ਵਿਚ ਸ਼ਾਮਲ ਹਨ। 

 


 

ਪ੍ਰੇਮ ਦੱਤ ਸ਼ਰਮਾ ਨੇ ਦੋਸ਼ ਲਾਇਆ ਕਿ ਵਿਡੰਬਨਾ ਇਹ ਹੈ ਕਿ ਇਸ ਇਲਾਕੇ ਦਾ ਵਿਧਾਇਕ ਹਰਜੋਤ ਬੈਂਸ ਹੀ ਸੂਬੇ ਦੇ ਮਾਈਨਿੰਗ ਮੰਤਰੀ ਹੈ ਅਤੇ ਇਸ ਸਭ ਪਿੱਛੇ ਉਸ ਦਾ ਹੱਥ ਹੈ। ਇਸ ਤਰ੍ਹਾਂ ਪੰਜਾਬ ਵਿੱਚ ਵਾੜ ਹੀ ਖੇਤ ਨੂੰ ਖਾਣ ਲੱਗ ਪਈ ਹੈ। ਗੋਪਾਲ ਸਿੰਘ ਸਿੱਧੂ ਨੇ ਕਿਹਾ ਕਿ ਇਲਾਕਾ ਸੰਘਰਸ਼ ਕਮੇਟੀ ਦੇ ਸੰਚਾਲਕਾਂ ਖ਼ਿਲਾਫ਼ ਇੱਕ ਤੋਂ ਬਾਅਦ ਇੱਕ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਚੋਰੀ ਅਤੇ ਡਕੈਤੀ ਦੇ ਮਾਮਲੇ ਸ਼ਾਮਲ ਹਨ। ਐਡਵੋਕੇਟ ਸਿਮਰਨਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਸੈਂਕੜੇ ਪੁਲੀਸ ਮੁਲਾਜ਼ਮ ਪਹਿਰਾ ਦੇ ਰਹੇ ਹਨ। ਇਨ੍ਹਾਂ ਸਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਤੋਂ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।