(Source: ECI/ABP News/ABP Majha)
Punjab News: ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਸਾਥੀਆਂ ਤੇ ਰਿਸਤੇਦਾਰਾਂ ਦੇ ਘਰਾਂ 'ਚ ਰੇਡ
Punjab News : ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਸਾਥੀਆਂ ਤੇ ਰਿਸਤੇਦਾਰਾਂ ਦੇ ਘਰਾਂ ਵਿੱਚ ਰੇਡ ਮਾਰੀ ਗਈ ਹੈ। ਜੱਗੂ ਭਗਵਾਨਪੁਰੀਆ ਦੇ ਸਾਥੀ ਰਹੇ ਕੀਰਤਪੁਰ ਸਾਹਿਬ ਇਲਾਕੇ ਦੇ ਤਿੰਨ ਨੌਜਵਾਨਾਂ ਦੇ ਘਰਾਂ ਵਿੱਚੋਂ ਪੁਲਿਸ ਨੇ ਛਾਪਾ ਮਾਰਿਆ।
Punjab News : ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਸਾਥੀਆਂ ਤੇ ਰਿਸਤੇਦਾਰਾਂ ਦੇ ਘਰਾਂ ਵਿੱਚ ਰੇਡ ਮਾਰੀ ਗਈ ਹੈ। ਜੱਗੂ ਭਗਵਾਨਪੁਰੀਆ ਦੇ ਸਾਥੀ ਰਹੇ ਕੀਰਤਪੁਰ ਸਾਹਿਬ ਇਲਾਕੇ ਦੇ ਤਿੰਨ ਨੌਜਵਾਨਾਂ ਦੇ ਘਰਾਂ ਵਿੱਚੋਂ ਪੁਲਿਸ ਨੇ ਛਾਪਾ ਮਾਰਿਆ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਅੱਜ ਜੱਗੂ ਭਗਵਾਨਪੁਰੀਏ ਦੇ ਸਾਥੀਆਂ ਤੇ ਰਿਸਤੇਦਾਰਾਂ ਦੇ ਘਰਾਂ ਵਿੱਚ ਰੇਡ ਮਾਰੀ ਗਈ। ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਸੰਪਰਕ ਵਿੱਚ ਜਿਹੜੇ ਵਿਅਕਤੀ ਸੀ, ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ।
ਇਸ ਸਬੰਧ ਵਿੱਚ ਜ਼ਿਲ੍ਹਾ ਰੂਪਨਗਰ ਤੇ ਕੀਰਤਪੁਰ ਸਾਹਿਬ ਵਿੱਚ ਵੀ ਪੁਲਿਸ ਪਾਰਟੀ ਵੱਲੋਂ ਅਲੱਗ-ਅਲੱਗ ਟੀਮਾਂ ਬਣਾ ਕੇ ਐਸਪੀਡੀ ਦੀ ਅਗਵਾਈ ਵਿੱਚ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਦੇ ਘਰ ਰੇਡ ਕੀਤੀ ਗਈ। ਜੱਗੂ ਭਗਵਾਨਪੁਰੀਏ ਦੇ ਸਾਥੀ ਰਹੇ ਕੀਰਤਪੁਰ ਸਾਹਿਬ ਇਲਾਕੇ ਦੇ ਤਿੰਨ ਨੌਜਵਾਨਾਂ ਦੇ ਘਰ ਅੱਜ ਜ਼ਿਲ੍ਹਾ ਰੂਪਨਗਰ ਦੇ ਐਸਪੀਡੀ ਮਨਿੰਦਰਬੀਰ ਸਿੰਘ ਤੇ ਥਾਣਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਆਪਣੀਆਂ ਪੁਲੁਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਘਰਾਂ ਦੀ ਤਲਾਸ਼ੀ ਲਈ ਗਈ। ਉਕਤ ਨੌਜਵਾਨਾਂ ਦੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਮਨਿੰਦਰਬੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਉਕਤ ਨੌਜਵਾਨਾਂ ਦੇ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਇਲਾਕੇ ਅੰਦਰ ਪਿਛਲੇ ਸਮੇਂ ਦੌਰਾਨ ਜੱਗੂ ਭਗਵਾਨਪੁਰੀਆ ਦੇ ਸਹਿਯੋਗੀ ਰਹੇ ਇੰਦਰਜੀਤ ਸਿੰਘ, ਜੀਵਨ ਸਿੰਘ ਤੇ ਮਲਕੀਤ ਸਿੰਘ ਮੀਕਾ ਦੇ ਘਰਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਚੈੱਕ ਕੀਤਾ ਗਿਆ ਕਿ ਉਨ੍ਹਾਂ ਦੀਆਂ ਹੁਣ ਕੋਈ ਗਲਤ ਗਤੀਵਿਧੀਆਂ ਤਾਂ ਨਹੀਂ ਹਨ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨ ਆਪਣੇ ਕੰਮਕਾਰ ਕਰ ਰਹੇ ਹਨ ਤੇ ਤਿੰਨੋਂ ਨੌਜਵਾਨ ਉਨ੍ਹਾਂ ਨੂੰ ਮਿਲੇ ਹਨ ਜਿਨ੍ਹਾਂ ਤੋਂ ਪੁੱਛ ਪੜਤਾਲ ਦੀ ਕੀਤੀ ਗਈ ਹੈ।