ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਬੁੱਧਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਇਸ ਸਬੰਧੀ ਉਨ੍ਹਾਂ ਨੇ ਕੁਝ ਤਸਵੀਰਾਂ ਟਵੀਟ ਕੀਤੀਆਂ ਹਨ। ਇਸ ਟਵੀਟ 'ਚ ਉਨ੍ਹਾਂ ਨੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਕੁਮਾਰ ਵਿਸ਼ਵਾਸ ਦੇ ਘਰ ਬਾਹਰ ਕੁਝ ਪੁਲਿਸ ਮੁਲਾਜ਼ਮ ਖੜ੍ਹੇ ਹਨ।

Continues below advertisement






ਆਪਣੇ ਟਵਿੱਟਰ ਹੈਂਡਲ ਤੋਂ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਪੁਲਿਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ। ਤਸਵੀਰਾਂ ਟਵੀਟ ਕਰਨ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਵੀ ਚੇਤਾਵਨੀ ਦਿੱਤੀ ਹੈ। ਕੁਮਾਰ ਨੇ ਟਵੀਟ ਕੀਤਾ- "ਪੰਜਾਬ ਪੁਲਿਸ ਤੜਕੇ ਹੀ ਦਰਵਾਜ਼ੇ 'ਤੇ ਪਹੁੰਚ ਗਈ। ਇੱਕ ਸਮੇਂ ਮੇਰੇ ਵੱਲੋਂ ਹੀ ਪਾਰਟੀ 'ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਅਪੀਲ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ 'ਚ ਬੈਠੇ ਜਿਸ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖੇਡਣ ਦੇ ਰਹੇ ਹੋ, ਉਹ ਇੱਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚੇਤਾਵਨੀ ਯਾਦ ਰੱਖੇ।"


ਦੱਸ ਦੇਈਏ ਕਿ ਪੰਜਾਬ 'ਚ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ 'ਆਪ' ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ 'ਤੇ ਕਈ ਗੰਭੀਰ ਦੋਸ਼ ਲਗਾਏ ਸੀ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਵੱਖਵਾਦੀਆਂ ਦੇ ਸਮਰਥਨ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ।


ਇਹ ਵੀ ਪੜ੍ਹੋ: Punjab Congress: ਨਵਜੋਤ ਸਿੱਧੂ ਦੇ 'ਸ਼ਕਤੀ ਪ੍ਰਦਰਸ਼ਨ' 'ਤੇ ਰਾਜਾ ਵੜਿੰਗ ਦੀ ਦੋ-ਟੁੱਕ, ਹੁਣ ਇੰਝ ਨਹੀਂ ਚੱਲੇਗਾ...