Punjab Police: ਕੁਮਾਰ ਵਿਸ਼ਵਾਸ ਮਗਰੋਂ ਦਿੱਲੀ ਦੇ ਕਾਂਗਰਸੀ ਲੀਡਰ ਘਰ ਪਹੁੰਚੀ ਪੰਜਾਬ ਪੁਲਿਸ, ਆਗੂ ਨੇ ਟਵੀਟ ਕਰ ਕੀਤਾ ਇਹ ਦਾਅਵਾ
Punjab News: ਪੰਜਾਬ ਪੁਲਿਸ ਦੇ ਜਵਾਨ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੇ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨ ਕੁਮਾਰ ਵਿਸ਼ਵਾਸ ਦੇ ਘਰ ਪੁੱਜੇ ਸੀ।
Alka Lamba: ਕੁਮਾਰ ਵਿਸ਼ਵਾਸ ਤੋਂ ਬਾਅਦ ਪੰਜਾਬ ਪੁਲਿਸ ਵੀ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਅਲਕਾ ਲਾਂਬਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚੇ ਹਨ। ਇਸ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਘਰ ਪਹੁੰਚਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ।
ਪੰਜਾਬ ਪੁਲਿਸ ਅਲਕਾ ਲਾਂਬਾ ਦੇ ਘਰ ਕਿਸ ਮਾਮਲੇ 'ਤੇ ਪਹੁੰਚੀ ਸੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਅਲਕਾ ਲਾਂਬਾ ਨੇ ਆਪਣੇ ਟਵੀਟ ਵਿੱਚ ਲਿਖਿਆ, "ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ।"
पंजाब पुलिस मेरे घर पहुँच चुकी है...
— Alka Lamba (@LambaAlka) April 20, 2022
ਇਸ ਤੋਂ ਪਹਿਲਾਂ ਅਲਕਾ ਲਾਂਬਾ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਕੁਮਾਰ ਵਿਸ਼ਵਾਸ ਦੇ ਘਰ ਭੇਜਣ ਦੇ ਫੈਸਲੇ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਕਿਹਾ, “ਹੁਣ ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਆਪ ਨੂੰ ਪੁਲਿਸ ਕਿਉਂ ਚਾਹੁੰਦੇ ਸੀ। ਭਾਜਪਾ ਵਾਂਗ ਆਪਣੇ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਉਣ ਲਈ। ਕੁਝ ਸ਼ਰਮ ਕਰੋ ਕੇਜਰੀਵਾਲ ਜੀ।''
ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਲਗਾਤਾਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰ ਰਹੇ ਹਨ। ਅਲਕਾ ਲਾਂਬਾ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਵੀ ਰਹਿ ਚੁੱਕੀ ਹੈ। ਪਰ ਅਲਕਾ ਲਾਂਬਾ ਨੇ ਅਰਵਿੰਦ ਕੇਜਰੀਵਾਲ 'ਤੇ ਪਾਰਟੀ ਨੂੰ ਚਲਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾ ਕੇ 'ਆਪ' ਛੱਡੀ ਸੀ। ਕੁਮਾਰ ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਬਾਰੇ ਵੀ ਵਿਵਾਦਤ ਬਿਆਨ ਦਿੱਤੇ ਸੀ।
ਇਹ ਵੀ ਪੜ੍ਹੋ: SYL 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀ ਸਟੈਂਡ? ਬਾਜਵਾ ਬੋਲੇ, 'ਸਪਸ਼ਟ ਕਰੋ ਆਪਣੀ ਸਥਿਤੀ'