ਪੜਚੋਲ ਕਰੋ

ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਮੁਹਿੰਮਾਂ ਵਿੱਢੀਆਂ ਗਈਆਂ ਹਨ।

ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਦੇ 32 ਅਪਰਾਧੀ ਅਤੇ ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ।

ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸ਼ਾ ਤਸਕਰ ਪਤਾਸ਼ਾ (ਖੰਡ ਦੀ ਬਣੀ ਰਵਾਇਤੀ ਮਠਿਆਈ), ਵਾਸ਼ਿੰਗ ਸੋਡਾ, ਨਦੀਨ-ਨਾਸ਼ਕ, ਅਤੇ ਜੜੀ-ਬੂਟੀਆਂ (ਤਰਲ ਅਤੇ ਪਾਊਡਰ) ਨੂੰ ਮਿਲਾ ਕੇ ਅਤੇ ਫਿਰ ਸਰਫੈਕਟੈਂਟ ਦੀ ਵਰਤੋਂ ਕਰਕੇ ਨਕਲੀ ਹੈਰੋਇਨ ਤਿਆਰ ਕਰਕੇ ਉਹ ਨਕਲੀ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਫੁਆਇਲ ਵਿੱਚ ਪਾ ਕੇ ਵੇਚ ਰਹੇ ਹਨ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget