(Source: ECI/ABP News/ABP Majha)
ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ 'ਚ ਇਕ ਟਿਫਨ ਬੰਬ ਤੇ ਚਾਰ ਹੈਂਡ ਗ੍ਰੇਨੇਡ ਬਰਾਮਦ
ਡੀਜੀਪੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਖਾਸ ਕਰਕੇ ਸਰਹੱਦੀ ਜ਼ਿਲ੍ਹਾ ਪੁਲਿਸ ਬਲ ਪਹਿਲਾਂ ਹੀ ਹਾਈ ਅਲਰਟ 'ਤੇ ਹਨ
ਗੁਰਦਾਸਪੁਰ : ਇਸ ਹਫ਼ਤੇ ਗੁਰਦਾਸਪੁਰ 'ਚ ਪਾਕਿਸਤਾਨ-ਆਈਐਸਆਈ ਸਪਾਂਸਰ ਕੀਤੇ ਗਏ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸਰਹੱਦੀ ਜ਼ਿਲ੍ਹੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਬਰਾਮਦ ਕੀਤੀ ਇਕ ਬੋਰੀ 'ਚ ਲੁਕਾਏ ਹੋਏ ਚਾਰ ਹੈਂਡ ਗ੍ਰਨੇਡ ਤੇ ਇੱਕ ਟਿਫਨ ਬੰਬ ਬਰਾਮਦ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ 'ਚੋਂ ਹਾਲ ਹੀ ਵਿਚ ਆਰਡੀਐਕਸ, ਹੈਂਡ ਗ੍ਰੇਨੇਡ ਤੇ ਪਿਸਤੌਲ ਦੀ ਬਰਾਮਦਗੀ ਦੇ ਮੱਦੇਨਜ਼ਰ ਸਮੂਹ ਐਸਐਚਓਜ਼ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਸਖ਼ਤ ਨਾਕੇ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪਿੰਡ ਸਲੇਮਪੁਰ ਅਰਾਈਆਂ ਨੇੜੇ ਟੀ-ਪੁਆਇੰਟ 'ਤੇ ਚੈਕਿੰਗ ਦੌਰਾਨ ਐੱਸਐੱਚਓ ਸਦਰ ਗੁਰਦਾਸਪੁਰ ਨੂੰ ਸੜਕ ਕਿਨਾਰੇ ਝਾੜੀਆਂ 'ਚੋਂ ਇਕ ਸ਼ੱਕੀ ਬੋਰੀ ਬਰਾਮਦ ਹੋਈ ਅਤੇ ਬੋਰੀ ਦੀ ਚੈਕਿੰਗ ਕਰਨ 'ਤੇ ਉਸ ਵਿਚ ਛੁਪਾਏ ਹੋਏ ਚਾਰ ਹੈਂਡ ਗਰਨੇਡ ਅਤੇ ਇੱਕ ਟਿਫਨ ਬੰਬ ਬਰਾਮਦ ਹੋਇਆ। ਉਨ੍ਹਾਂ ਕਿਹਾ ਕਿ ਬੰਬ ਖੋਜ ਟੀਮਾਂ ਨੂੰ ਵਿਸਫੋਟਕ ਸਮੱਗਰੀ ਨੂੰ ਨਸ਼ਟ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ।
Punjab Police recovers a tiffin bomb, 4 hand grenades from Gurdaspur’s village, this is the third such recovery in 3 days consecutively; RDX, 2 grenades were recovered earlier from border region: Punjab Police
— ANI (@ANI) December 3, 2021
ਡੀਜੀਪੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਖਾਸ ਕਰਕੇ ਸਰਹੱਦੀ ਜ਼ਿਲ੍ਹਾ ਪੁਲਿਸ ਬਲ ਪਹਿਲਾਂ ਹੀ ਹਾਈ ਅਲਰਟ 'ਤੇ ਹਨ ਅਤੇ ਸਰਹੱਦੀ ਪੁਲਿਸ ਵੱਲੋਂ ਰੋਜ਼ਾਨਾ ਰਾਤ ਦੀ ਡਿਊਟੀ ਡੋਮੀਨੇਸ਼ਨ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਕਈ ਏਡੀਜੀਪੀ ਰੈਂਕ ਦੇ ਅਧਿਕਾਰੀ ਸਰਹੱਦੀ ਜ਼ਿਲ੍ਹਿਆਂ ਵਿਚ ਰਾਤ ਦੇ ਦਬਦਬੇ ਦੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਤਾਇਨਾਤ ਹਨ।
ਇਸ ਤੋਂ ਪਹਿਲਾਂ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ ਸੋਨੂੰ ਦੇ ਖੁਲਾਸੇ 'ਤੇ 0.9 ਕਿਲੋ ਆਰਡੀਐਕਸ ਬਰਾਮਦ ਕੀਤਾ ਸੀ, ਜਿਸ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਮੰਗਲਵਾਰ ਨੂੰ ਜ਼ਿਲ੍ਹਾ ਪੁਲਿਸ ਨੇ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਸਨ।
ਇਹ ਵੀ ਪੜ੍ਹੋ: 9 ਸਾਲ ਦੀ ਲੜਕੀ ਨਾਲ ਰੇਪ ਦਾ ਮਾਮਲਾ, ਕੁੱਤੇ ਨੂੰ ਪੁਲਿਸ ਨੇ ਕੀਤਾ ਅਰੇਸਟ!
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904