Punjab Police: ਪੰਜਾਬ ਪੁਲਿਸ ਲਗਾਤਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਜਲੰਧਰ ਪੁਲਿਸ ਨੇ ਬੰਬੀਹਾ ਗੈਂਗ ਦੇ ਪੰਜ ਗੁਰਗਿਆਂ ਨੂੰ ਗ਼ੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।


ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸੰਗਠਿਤ ਅਪਰਾਧ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੁੱਖ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ 9 ਗ਼ੈਰ-ਕਾਨੂੰਨੀ ਹਥਿਆਰ ਤੇ 15 ਕਾਰਤੂਸ ਬਰਾਮਦ ਕੀਤੇ। 






ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਨੈਟਵਰਕ ਦੇ ਖ਼ਾਤਮੇ ਲਈ ਇਨ੍ਹਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ।


ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਆਪਣੀ ਤਫ਼ਤੀਸ਼ ਵਿੱਚ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਟਰੇਸ ਕਰਨ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਅਤੇ ਹੋਰ ਸਾਥੀਆਂ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।