ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Punjab Police: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।

ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ,  ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ,  ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ  ਗਈ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਮਾਡਲ ਨੰਬਰ  DJI MATRICE 300RTX  ਬਰਾਮਦ ਹੋਇਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ  ਹੈਰੋਇਨ ਦੀ ਇਹ ਖੇਪ  ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget