ਨਵੀਂ ਦਿੱਲੀ: ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤੇਜਿੰਦਰ ਪਾਲ ਸਿੰਘ ਬੱਗਾ (Tejinder Pal Singh Bagga) ਨਵੀਂ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਿਸ ਨੇ ਤੇਜਿੰਦਰਪਾਲ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਮ ਕਸ਼ਮੀਰ ਫਾਈਲਜ਼ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ 'ਤੇ ਬੱਗਾ ਨੇ ਹਮਲਾ ਬੋਲਿਆ ਹੈ।

ਬੱਗਾ ਖਿਲਾਫ 1 ਅਪ੍ਰੈਲ ਨੂੰ ਐਫਆਈਆਰ ਦਰਜ ਹੋਈ ਹੈ। ਐਫਆਈਆਰ ਵਿੱਚ ਬੱਗਾ ਦੀਆਂ ਟਿੱਪਣੀਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ 30 ਮਾਰਚ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਯੁਵਾ ਮੋਰਚਾ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਵਿਰੁੱਧ ਕੀਤੀ ਗਈ ਟਿੱਪਣੀ ਵੀ ਸ਼ਾਮਲ ਹੈ।

ਭਾਜਪਾ ਯੁਵਾ ਮੋਰਚਾ ਦੇ ਆਗੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲੀਸ ਦੀ ਇੱਕ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕੌਮੀ ਰਾਜਧਾਨੀ ਵਿੱਚ ਉਸ ਦੇ ਘਰ ਪਹੁੰਚੀ ਸੀ, ਪਰ ਉਸ ਨੂੰ ਕਿਸੇ ਐਫਆਈਆਰ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਬੱਗਾ ਖਿਲਾਫ ਦਰਜ ਹੋਇਆ ਮਾਮਲਾ
ਬੱਗਾ ਨੇ ਕੇਜਰੀਵਾਲ 'ਤੇ ਦਿੱਲੀ ਵਿਧਾਨ ਸਭਾ 'ਚ ਕਸ਼ਮੀਰੀ ਪੰਡਿਤਾਂ ਦੀ ਦੁਰਦਸ਼ਾ ਦਾ ਮਜ਼ਾਕ ਉਡਾਉਣ ਦਾ ਦੋਸ਼ ਲਗਾਇਆ ਸੀ ਤੇ ਮੁਆਫੀ ਮੰਗਣ ਦੀ ਮੰਗ ਕੀਤੀ ਸੀ। 'ਆਪ' ਨੇ ਬੱਗਾ ਵੱਲੋਂ ਕੇਜਰੀਵਾਲ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਸੀ।

ਮੋਹਾਲੀ ਸਥਿਤ 'ਆਪ' ਨੇਤਾ ਸੰਨੀ ਆਹਲੂਵਾਲੀਆ ਨੇ ਆਪਣੀ ਸ਼ਿਕਾਇਤ 'ਚ ਬੱਗਾ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਦੁਸ਼ਮਣੀ ਨੂੰ ਵਧਾਵਾ ਦੇਣ ਤੇ ਮੰਦਭਾਵਨਾ ਦੀ ਭਾਵਨਾ ਪੈਦਾ ਕਰਨ ਲਈ ਭੜਕਾਊ ਤੇ ਝੂਠੇ ਬਿਆਨ ਦੇਣ ਦਾ ਦੋਸ਼ ਲਗਾਇਆ ਹੈ।

1 ਅਪ੍ਰੈਲ ਨੂੰ ਮੋਹਾਲੀ ਦੇ ਪੰਜਾਬ ਸਟੇਟ ਸਾਈਬਰ ਕ੍ਰਾਈਮ ਥਾਣੇ 'ਚ ਬੱਗਾ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਐਫਆਈਆਰ ਐਫਆਈਆਰ ਅਨੁਸਾਰ, ਬੱਗਾ ਵਿਰੁੱਧ ਧਾਰਾ 153-ਏ (ਧਰਮ, ਜਾਤ, ਸਥਾਨ ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ), 505 (ਬਿਆਨ, ਅਫਵਾਹ ਜਾਂ ਰਿਪੋਰਟ ਪ੍ਰਕਾਸ਼ਤ ਕਰਨਾ ਜਾਂ ਫੈਲਾਉਣਾ) ਅਤੇ 506 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। Indian Penal Code ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।